Jalandhar Encounter | ਜਲੰਧਰ 'ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਚੱਲੀਆਂ ਗੋਲੀਆਂ - ਮੌਕੇ ਦੀ ਵੀਡੀਓ ਆਈ ਸਾਹਮਣੇ
Download ABP Live App and Watch All Latest Videos
View In AppJalandhar Encounter | ਜਲੰਧਰ 'ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਚੱਲੀਆਂ ਗੋਲੀਆਂ - ਮੌਕੇ ਦੀ ਵੀਡੀਓ ਆਈ ਸਾਹਮਣੇ
ਜਲੰਧਰ 'ਚ ਨਸ਼ਾ ਤਸਕਰਾਂ ਨਾਲ ਪੁਲਿਸ ਦਾ ਮੁਕਾਬਲਾ
ਕ੍ਰਾਸ ਫਾਇਰਿੰਗ ਦੌਰਾਨ ਇੱਕ ਅਪਰਾਧੀ ਜ਼ਖ਼ਮੀ
ਸਮੱਗਲਰਾਂ ਕੋਲੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ
ਮੌਕੇ ਦੀ CCTV ਫੁਟੇਜ਼ ਆਈ ਸਾਹਮਣੇ
ਜਲੰਧਰ ਦੇ ਲਾਜਪਤ ਨਗਰ ਇਲਾਕੇ 'ਚ ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਇਆ।
ਜਿਥੇ 28 ਅਗਸਤ ਯਾਨੀ ਬੁੱਧਵਾਰ ਨੂੰ ਨਸ਼ਾ ਤਸਕਰਾਂ ਅਤੇ ਪੁਲਸ ਵਿਚਾਲੇ ਗੋਲੀਆਂ ਚੱਲ ਗਈਆਂ।
ਇਸ ਦੌਰਾਨ ਇਕ ਤਸਕਰ ਨੂੰ ਗੋਲੀ ਲੱਗੀ ਹੈ, ਜੋ ਕਿ ਜ਼ਖ਼ਮੀ ਹੋ ਗਿਆ ਹੈ। ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਦੱਸ ਦੇਈਏ ਕਿ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਅਪਰਾਧੀਆਂ ਖ਼ਿਲਾਫ ਮੁਹਿੰਮ ਛੇੜੀ ਹੋਈ ਹੈ।
ਆਏ ਦਿਨ ਪੁਲਸ ਕਿਸੇ ਨਾ ਕਿਸੇ ਵੱਡੇ ਅਪਰਾਧੀ ਨੂੰ ਗ੍ਰਿਫਤਾਰ ਕਰ ਰਹੀ ਹੈ।
ਇਸੇ ਕੜੀ ਤਹਿਤ ਪੁਲਿਸ ਨੂੰ ਕੁੱਝ ਤਸਕਰਾਂ ਵਲੋਂ ਨਸ਼ਾ ਸਪਲਾਈ ਕੀਤੇ ਜਾਣ ਦੀ ਸੂਚਨਾ ਮਿਲੀ ਸੀ,
ਜਿਸ ਤੋਂ ਬਾਅਦ ਪੁਲਸ ਟੀਮ ਵਲੋਂ ਤੁਰੰਤ ਕਾਰਵਾਈ ਕੀਤੀ ਗਈ। ਇਸ ਦੌਰਾਨ ਨਸ਼ਾ ਤਸਕਰਾਂ ਦਾ ਪਿੱਛਾ ਕਰਨ ਗਈ ਪੁਲਸ 'ਤੇ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ
ਜਿਸ ਦੀ ਜਵਾਬੀ ਕਾਰਵਾਈ 'ਚ ਇਕ ਤਸਕਰ ਜ਼ਖ਼ਮੀ ਹੋ ਗਿਆ।
ਜਾਣਕਾਰੀ ਮਿਲੀ ਹੈ ਕਿ ਇਸ ਦੌਰਾਨ ਪੁਲਸ ਨੇ ਸਮੱਗਲਰਾਂ ਕੋਲੋਂ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।
ਫਿਲਹਾਲ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।