ਭਿਆਨਕ ਹਾਦਸਾ: Jalandhar Pathankot Highway 'ਤੇ ਬੱਸ ਨੇ ਮਚਾਈ ਤਬਾਹੀ
ਪੰਜਾਬ ਭਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਹ ਫੈਸਲਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਦੂਜੇ ਪਾਸੇ, ਪੰਜਾਬ ਦੇ ਕਈ ਹਿੱਸਿਆਂ ਤੋਂ ਸ਼ਿਕਾਇਤਾਂ ਆ ਰਹੀਆਂ ਹਨ ਕਿ ਕੁਝ ਨਿੱਜੀ ਸਕੂਲ ਸਰਕਾਰ ਦੇ ਹੁਕਮਾਂ ਦੀ ਅਣਦੇਖੀ ਕਰਦੇ ਹੋਏ ਛੁੱਟੀਆਂ ਦੌਰਾਨ ਵੀ ਆਪਣੇ ਅਧਿਆਪਕਾਂ ਨੂੰ ਜ਼ਬਰਦਸਤੀ ਸਕੂਲ ਬੁਲਾ ਰਹੇ ਹਨ। ਇਸ ਸਬੰਧ ਵਿੱਚ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਛੁੱਟੀਆਂ ਦੇ ਹੁਕਮਾਂ ਦੀ ਅਣਦੇਖੀ ਕਰਕੇ ਅਧਿਆਪਕਾਂ ਨੂੰ ਸਕੂਲ ਬੁਲਾ ਰਹੇ ਸਕੂਲਾਂ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਹੁਣ ਜ਼ਿਲ੍ਹਾ ਪ੍ਰਸ਼ਾਸਨ ਕਾਰਵਾਈ ਕਰੇਗਾ।
ਉਨ੍ਹਾਂ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਜੇਕਰ ਸਰਕਾਰ ਵੱਲੋਂ ਐਲਾਨੀਆਂ ਛੁੱਟੀਆਂ ਦੇ ਬਾਵਜੂਦ ਕਿਸੇ ਵੀ ਸਕੂਲ ਵੱਲੋਂ ਅਧਿਆਪਕਾਂ ਨੂੰ ਹਾਜ਼ਰ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਤਾਂ ਅਜਿਹੇ ਮਾਮਲਿਆਂ ਵਿੱਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਮੰਤਰੀ ਵੱਲੋਂ ਜਾਰੀ ਕੀਤੇ ਗਏ ਇਸ ਸਖ਼ਤ ਸਟੈਂਡ ਤੋਂ ਬਾਅਦ, ਇਹ ਮਾਮਲਾ ਹੁਣ ਉੱਚ ਪੱਧਰ 'ਤੇ ਪਹੁੰਚ ਗਿਆ ਹੈ ਅਤੇ ਸ਼ਿਕਾਇਤਾਂ ਸਿੱਧੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ।