ਪਾਕਿ 'ਚ ਲੜਕੀ ਦਾ ਜਬਰਨ ਧਰਮ ਪਰਿਵਰਤਨ ਦਾ ਮਾਮਲਾ

Continues below advertisement

ਪਾਕਿਸਤਾਨ ਦੇ ਖੈਬਰ ਪਖਤੂਨ ਵਿੱਚ ਅਗਵਾ ਹੋਈ ਸਿੱਖ ਲੜਕੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਹੈ ਕਿ ਲੜਕੀ ਦਾ ਜਬਰਨ ਧਰਮ ਪਰਿਵਰਤਨ ਕਰਨਾ ਇਸ ਤੋਂ ਵੀ ਬੁਰੀ ਗੱਲ ਹੈ। ਜਥੇਦਾਰ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਲੜਕੀ ਨੂੰ ਬਰਾਮਦ ਕਰਕੇ ਪਰਿਵਾਰ ਨੂੰ ਸੌਂਪੇ। ਉਨ੍ਹਾਂ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਘੱਟ ਗਿਣਤੀਆਂ ਦੀ ਸੁਰਖਿਆ ਨੂੰ ਯਕੀਨੀ ਬਣਾਏ। ਇਸ ਨਾਲ ਹੀ ਭਾਰਤ ਸਰਕਾਰ ਨੂੰ ਵੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ।

Continues below advertisement

JOIN US ON

Telegram