ਜਥੇਦਾਰ ਗੜਗੱਜ ਦਾ ਵੱਡਾ ਐਲਾਨ, ਛੱਡ ਦਿਆਂਗਾ ਜਥੇਦਾਰੀ |Jathedar Kuldeep Singh Gargaj|

ਦਮਦਮੀ ਟਕਸਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਮੀਟਿੰਗ ਵਿੱਚ ਤਖ਼ਤਾਂ ਦੇ ਜਥੇਦਾਰਾਂ ਨੂੰ ਜਬਰੀ ਸੇਵਾ ਮੁਕਤ ਕੀਤੇ ਜਾਣ ਅਤੇ ਨਵੇਂ ਜਥੇਦਾਰ ਥਾਪੇ ਜਾਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਇਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਹੈ। ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿੱਖ ਸਿਧਾਂਤਾ ਅਤੇ ਤਖ਼ਤ ਸਹਿਬਾਨਾਂ ਦਾ ਅਪਮਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਥਕ ਮਰਯਾਦਾ ਦੇ ਨਿਰਾਦਰ ਨੂੰ ਦੇਖਦੇ ਹੋਏ 14 ਮਾਰਚ ਨੂੰ ਪੰਜ ਪਿਆਰਾ ਪਾਰਕ ਦੇ ਸਾਹਮਣੇ ਦਮਦਮੀ ਟਕਸਾਲ ਦੇ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਸ਼੍ਰੀ ਅਨੰਦਪੁਰ ਸਾਹਿਬ) ਵਿਖੇ ਸਿੱਖ ਸੰਗਤ ਦਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ ।

 

ਉਨ੍ਹਾਂ ਸਮੂਹ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਸਥਾਵਾਂ ਅਤੇ ਸਮੁੱਚੇ ਪੰਥ ਨੂੰ ਇਸ ਇਕੱਠ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਸੰਬੰਧ ਵਿੱਚ ਇੱਕ ਵੀਡੀਓ ਸੰਦੇਸ਼ ’ਚ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਨੇ ਕਿਹਾ ਕਿ ਇਸ ਮੀਟਿੰਗ ਦੇ ਵਿੱਚ ਮਨ ਮਰਜ਼ੀ ਦੇ ਨਾਲ ਅਤੇ ਬਿਨਾਂ ਪੰਥਕ ਭਾਵਨਾਵਾਂ ਦੇ ਤਖ਼ਤਾਂ ਦੇ ਜਥੇਦਾਰਾਂ ਨੂੰ ਲਾਹੁਣ ਦੇ ਫੈਸਲੇ ਕੀਤੇ ਗਏ ਹਨ।

ਉਨ੍ਹਾਂ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਕੁਝ ਵਿਅਕਤੀਆਂ ਦੀ ਖ਼ੁਦਗਰਜ਼ੀ ਅਤੇ ਹਉਮੈ ਦੇ ਕਾਰਨ ਪੰਥਕ ਸਿਧਾਂਤਾਂ ਨੂੰ ਢਾਹ ਲਾਈ ਗਈ ਹੈ। ਦੱਸਣ ਯੋਗ ਹੈ ਕਿ ਦਮਦਮੀ ਟਕਸਾਲ ਤੋਂ ਇਲਾਵਾ ਹੋਰ ਵੀ ਸਿੱਖ ਜਥੇਬੰਦੀਆਂ ਵੱਲੋਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੀ ਸਖਤ ਆਲੋਚਨਾ ਕੀਤੀ ਜਾ ਰਹੀ ਹੈ। ਕਈ ਥਾਵਾਂ ਤੇ ਸਿੱਖ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ। ਬੀਤੇ ਕੱਲ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਵੀ ਦੋਸ਼ ਲਾਇਆ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਸੰਭਾਲ ਮੌਕੇ ਮਰਿਆਦਾ ਦੀ ਉਲੰਘਣਾ ਹੋਈ ਹੈ।

JOIN US ON

Telegram
Sponsored Links by Taboola