California 'ਚ Hoshiarpur ਦੇ Kidnapped ਸਿੱਖ ਪਰਿਵਾਰ ਦੇ ਮੈਂਬਰਾਂ ਦੀਆਂ ਮਿਲੀਆਂ ਲਾਸ਼ਾਂ
Continues below advertisement
California Kidnapped Family: ਪਿੰਡ ਹਰਸੀਪਿੰਡ ਦੇ ਇੱਕ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਸੋਮਵਾਰ ਨੂੰ ਕੈਲੀਫੋਰਨੀਆ (California) ਦੇ ਮਰਸਡ ਕਾਉਂਟੀ (Merced County) ਪੁਲਿਸ ਏਰੀਆ ਤੋਂ ਅਗਵਾ ਕਰ ਲਿਆ ਗਿਆ ਸੀ। ਅਗਵਾ ਕੀਤੇ ਗਏ ਇਨ੍ਹਾਂ ਚਾਰਾਂ ਲੋਕਾਂ ਦੀਆਂ ਹੁਣ ਲਾਸ਼ਾਂ ਮਿਲੀਆਂ ਹਨ। ਕੈਲੀਫੋਰਨੀਆ ਦੇ ਮਰਸਡ ਕਾਉਂਟੀ ਸ਼ੈਰਿਫ ਦੇ ਦਫਤਰ ਤੋਂ ਇਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ। ਮ੍ਰਿਤਕ ਜਸਦੀਪ ਸਿੰਘ ਦੇ ਮਾਤਾ-ਪਿਤਾ ਹੁਸ਼ਿਆਰਪੁਰ ਤੋਂ ਅਮਰੀਕਾ ਪਹੁੰਚ ਚੁੱਕੇ ਹਨ। ਮਾਂ ਅਤੇ ਪਿਤਾ 29 ਸਤੰਬਰ ਨੂੰ ਹੀ ਭਾਰਤ ਆਏ ਸਨ ਅਤੇ ਅਗਲੇ ਦਿਨ ਉਨ੍ਹਾਂ ਦੇ ਬੇਟੇ ਅਗਵਾ ਹੋ ਗਏ। ਪਿਤਾ ਦਾ ਨਾਂ ਰਣਧੀਰ ਸਿੰਘ ਹੈ ਅਤੇ ਉਹ ਪੇਸ਼ੇ ਤੋਂ ਡਾਕਟਰ ਹਨ। ਮਰਸਡ ਕਾਊਂਟੀ ਸ਼ੈਰਿਫ ਦੇ ਦਫ਼ਤਰ ਨੇ ਇਕ ਬਿਆਨ 'ਚ ਕਿਹਾ ਕਿ 36 ਸਾਲਾ ਜਸਦੀਪ ਸਿੰਘ (ਪਿਤਾ), 27 ਸਾਲਾ ਜਸਲੀਨ ਕੌਰ (ਮਾਂ), ਉਨ੍ਹਾਂ ਦੀ 8 ਮਹੀਨੇ ਦੀ ਬੇਟੀ ਆਰੋਹੀ ਢੇਰੀ (ਬੱਚੀ), 39 ਸਾਲਾ ਅਮਨਦੀਪ ਸਿੰਘ (ਤਾਇਆ) ਨੂੰ ਅਗਵਾ ਕੀਤਾ ਗਿਆ ਸੀ।
Continues below advertisement
Tags :
USA Hoshiarpur California International News PUNJAB NEWS ABP Sanjha Merced County Police Four Dead California Kidnapped Family