ਖੇਤੀ ਆਰਡੀਨੈਂਸ ਖਿਲਾਫ਼ ਪੰਜਵੇਂ ਦਿਨ ਜੇਲ ਬਾਹਰ ਡਟੇ ਕਿਸਾਨ

Continues below advertisement
ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਕਿਸਾਨ ਜੇਲ੍ਹਾਂ ਭਰਨ ਲਈ ਦ੍ਰਿੜ੍ਹ ਹਨ। ਅੱਜ ਪੰਜਵੇਂ ਦਿਨ ਵੀ ਕਿਸਾਨ ਜੇਲ੍ਹ ਭਰੋ ਅੰਦੋਲਨ ਤਹਿਤ ਗ੍ਰਿਫਤਾਰੀਆਂ ਦੇਣ ਲਈ ਡਟੇ ਹੋਏ ਹਨ। ਉਂਝ ਪੰਜਾਬ ਸਰਕਾਰ ਨੇ ਅਜੇ ਤੱਕ ਇੱਕ ਵੀ ਕਿਸਾਨ ਨੂੰ ਗ੍ਰਿਫਤਾਰ ਨਹੀਂ ਕੀਤਾ। ਇਸ ਤੋਂ ਅੱਕ ਕੇ ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਅੱਜ ਸਿੱਧਾ ਜੇਲ੍ਹਾਂ ਸਾਹਮਣੇ ਜਾ ਕੇ ਗ੍ਰਿਫਤਾਰੀਆਂ ਦੇਣਗੇ। ਕਿਸਾਨਾਂ ਦੇ ਐਲਾਨ ਮਗਰੋਂ ਪੁਲਿਸ ਚੌਕਸ ਹੋ ਗਈ ਹੈ।ਦੱਸ ਦਈਏ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਪਿਛਲੇ ਪੰਜ ਦਿਨਾਂ ਤੋਂ ਜੇਲ੍ਹ ਭਰੋ ਅੰਦੋਲਨ ਵਿੱਢਿਆ ਹੋਇਆ ਹੈ। ਪੁਲਿਸ ਵੱਲੋਂ ਗ੍ਰਿਫਤਾਰੀਆਂ ਤੋਂ ਟਾਲਾ ਵੱਟਣ ਤੋਂ ਖਫਾ ਹੋ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਅੱਜ ਤੋਂ ਪੰਜਾਬ ਦੀਆਂ 9 ਜੇਲ੍ਹਾਂ ਅੱਗੇ ਪੁੱਜ ਕੇ ਗ੍ਰਿਫ਼ਤਾਰੀਆਂ ਦੇਣਗੇ। ਦੱਸ ਦਈਏ ਕਿ ਨੌਂ ਜ਼ਿਲ੍ਹਿਆਂ ਵਿੱਚ ਜੇਲ੍ਹ ਭਰੋ ਅੰਦੋਲਨ ਤਹਿਤ ਮੋਰਚੇ ਚੱਲ ਰਹੇ ਹਨ ਜੋ ਕੇਂਦਰੀ ਖੇਤੀ ਆਰਡੀਨੈਂਸਾਂ ਤੇ ਕੇਂਦਰੀ ਬਿਜਲੀ ਸੋਧ ਬਿੱਲ ਦੇ ਵਿਰੋਧ ਵਿੱਚ ਹਨ।
Continues below advertisement

JOIN US ON

Telegram