
ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਅਗਲੀ ਮੀਟਿੰਗ ਕਦੋਂ?
ਕੇਂਦਰ ਤੇ ਕਿਸਾਨਾਂ ਵਿਚਾਲੇ ਮੀਟਿੰਗ ਰਹੀ ਬੇਸਿੱਟਾ, ਅਗਲੀ ਮੀਟਿੰਗ ਕਦੋਂ?
Farmers Protest: ਕਿਸਾਨ 13 ਫਰਵਰੀ 2024 ਤੋਂ ਹਰਿਆਣਾ-ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਰੰਟੀ ਦੇਣ ਵਾਲੇ ਕਾਨੂੰਨ ਦੀ ਮੰਗ ਕਰਦਿਆਂ ਹੋਇਆਂ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ 'ਤੇ ਬੈਠੇ ਹੋਏ ਹਨ, ਜਿਨ੍ਹਾਂ ਨੂੰ ਅੱਜ 82 ਦਿਨ ਹੋ ਗਏ ਹਨ। ਇਸ ਦੇ ਨਾਲ ਹੀ ਬੀਤੇ ਦਿਨੀਂ ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਹੋਈ ਸੀ, ਜਿਸ ਵਿੱਚ ਕੇਂਦਰੀ ਮੰਤਰੀ ਸਣੇ ਕਈ ਵੱਡੀਆਂ ਹਸਤੀਆਂ ਸ਼ਾਮਲ ਹੋਈਆਂ ਸਨ। ਕਿਸਾਨ ਆਗੂਆਂ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ MSP ਸਣੇ 11 ਮੁੱਦਿਆਂ 'ਤੇ ਮੀਟਿੰਗ ਕੀਤੀ। ਸ਼ਾਮ 5:11 ਵਜੇ ਤੋਂ ਰਾਤ 8:30 ਵਜੇ ਤੱਕ ਚੱਲੀ ਇਹ ਮੀਟਿੰਗ ਬੇਸਿੱਟਾ ਰਹੀ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਨੂੰ MSP ਗਾਰੰਟੀ ਦੀ ਮੰਗ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ। ਹੁਣ ਅਗਲੀ ਮੀਟਿੰਗ 22 ਫਰਵਰੀ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਹੋਵੇਗੀ।