ਕਿਸਾਨਾਂ ਦਾ ਉਤਰਿਆ ਵੱਡੀ ਗਿਣਤੀ 'ਚ ਸੈਲਾਬ, ਰੇਲ ਲਾਈਨਾਂ ਜਾਮ

Continues below advertisement
ਪੰਜਾਬ 'ਚ ਅੱਜ ਕਿਸਾਨਾਂ ਵੱਲੋਂ ਖੇਤੀ ਬਿੱਲ ਦੇ ਵਿਰੋਧ 'ਚ ਰੇਲ ਰੋਕੋ ਅੰਦੋਲਨ ਚਲਾਇਆ ਜਾਣਾ ਹੈ। ਰੇਲਵੇ ਵਿਭਾਗ ਨੇ ਅੰਮ੍ਰਿਤਸਰ ਵਿਖੇ ਅੰਦੋਲਨ ਤੋਂ ਪਹਿਲਾਂ ਹੀ ਸਾਰੀਆਂ ਟ੍ਰੇਨਾਂ ਰੱਦ ਕਰ ਦਿੱਤੀਆਂ ਹਨ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਚੱਲਣ ਵਾਲੀਆਂ ਸਾਰੀਆਂ ਟ੍ਰੇਨਾਂ ਅਗਲੇ ਤਿੰਨ ਦਿਨਾਂ ਲਈ ਰੇਲਵੇ ਪ੍ਰਸ਼ਾਸਨ ਨੇ ਰੱਦ ਕਰ ਦਿੱਤੀਆਂ ਹਨ। ਕਿਸਾਨਾਂ ਦੇ ਧਰਨੇ ਦੇ ਮੱਦੇਨਜ਼ਰ ਰੇਲਵੇ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ।
ਇਸ ਕਾਰਨ ਰੇਲਵੇ ਦੇ ਸਫਰ ਕਰਨ ਵਾਲੇ ਮੁਸਾਫਰਾਂ ਨੂੰ ਅਗਲੇ ਤਿੰਨ ਦਿਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਖੇਤੀ ਬਿੱਲਾਂ ਖਿਲਾਫ ਪਿਛਲੇ ਕਈ ਹਫਤਿਆਂ ਤੋਂ ਸੰਘਰਸ਼ ਸ਼ੁਰੂ ਕੀਤਾ ਹੈ। ਇਸ ਦੇ ਪੜਾਅ ਤਹਿਤ ਪਹਿਲਾਂ ਜੀਟੀ ਰੋਡ 'ਤੇ ਚੱਕਾ ਜਾਮ ਕੀਤਾ ਗਿਆ ਸੀ।
Continues below advertisement

JOIN US ON

Telegram