Kotakpura News | 103 ਸਾਲਾ ਸੁਤੰਤਰਤਾ ਸੈਨਾਨੀ ਜਗਦੀਸ਼ ਪ੍ਰਸਾਦ ਦਾ ਦੇਹਾਂਤ,ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
Download ABP Live App and Watch All Latest Videos
View In AppKotakpura News | 103 ਸਾਲਾ ਸੁਤੰਤਰਤਾ ਸੈਨਾਨੀ ਜਗਦੀਸ਼ ਪ੍ਰਸਾਦ ਦਾ ਦੇਹਾਂਤ,ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ
#Kotakpura #freedomfighter #RIP #Jagdeeshparsad #abplive
ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਕਰੀਬੀ ਸਾਥੀ
ਕੋਟਕਪੂਰਾ ਦੇ 103 ਸਾਲਾ ਸੁਤੰਤਰਤਾ ਸੈਨਾਨੀ ਜਗਦੀਸ਼ ਪ੍ਰਸਾਦ ਸ਼ਰਮਾ ਦਾ ਦੇਹਾਂਤ ਹੋ ਗਿਆ।
ਜਿਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ |
ਜਗਦੀਸ਼ ਪ੍ਰਸਾਦ ਸ਼ਰਮਾ ਨੇ ਆਜ਼ਾਦੀ ਸੰਗਰਾਮ ਦੌਰਾਨ ਪ੍ਰਜਾਮੰਡਲ ਲਹਿਰ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਸੀ। ਆਜ਼ਾਦੀ ਤੋਂ ਬਾਅਦ ਉਨ੍ਹਾਂ ਨੇ ਸਰਕਾਰੀ ਸੇਵਾਵਾਂ ਵੀ ਨਿਭਾਈਆਂ ਅਤੇ ਅਧਿਆਪਕ ਵਜੋਂ ਵੀ ਤਾਇਨਾਤ ਰਹੇ। ਅੰਤਿਮ ਸੰਸਕਾਰ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ, ਅਧਿਕਾਰੀਆਂ ਅਤੇ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰਾਂ ਤੋਂ ਇਲਾਵਾ ਫਰੀਡਮ ਫਾਈਟਰਜ਼ ਡਿਪੈਂਡੈਂਟ ਐਸੋਸੀਏਸ਼ਨ ਦੇ ਸੂਬਾਈ ਪ੍ਰਧਾਨ ਸੁਰੇਸ਼ ਅਰੋੜਾ ਨੇ ਵੀ ਸ਼ਰਧਾ ਦੇ ਫੁਲ ਭੇਟ ਕੀਤੇ
ਇਸ ਦੌਰਾਨ ਪੰਜਾਬ ਸਰਕਾਰ ਦੀ ਤਰਫ਼ੋਂ ਐਸਡੀਐਮ ਕੋਟਕਪੂਰਾ ਵੀਰਪਾਲ ਕੌਰ ਨੇ ਸ਼ਰਧਾਂਜਲੀ ਭੇਟ ਕੀਤੀ
ਅਤੇ ਦੇਸ਼ ਦੀ ਆਜ਼ਾਦੀ ਵਿੱਚ ਪ੍ਰਸਾਦ ਦੇ ਪਾਏ ਯੋਗਦਾਨ ਨੂੰ ਯਾਦ ਕੀਤਾ।