ਪੜਚੋਲ ਕਰੋ
ਕੁਲੱੜ੍ਹ ਪੀਜ਼ਾ ਜੌੜੇ ਨੂੰ ਕਿਸ ਦੇ ਕੋਲੋਂ ਜਾਨ ਦਾ ਖਤਰਾ ? |Kulhad Pizza| Sehaj Arora| Gurpreet kaur|
ਪੰਜਾਬ ਦੇ ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਜੋੜੇ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਬਾਬਾ ਬੁੱਢਾ ਗਰੁੱਪ ਦੇ ਨਿਹੰਗਾਂ ਨੇ ਕੁੱਲ੍ਹੜ ਪੀਜ਼ਾ ਦੀ ਦੁਕਾਨ ‘ਤੇ ਹੰਗਾਮਾ ਕਰ ਦਿੱਤਾ ਸੀ। ਕੁੱਲ੍ਹੜ ਪੀਜ਼ਾ ਜੋੜੇ ਸਹਿਜ ਅਰੋੜਾ ਅਤੇ ਗੁਰਪ੍ਰੀਤ ਨੇ ਜਾਨ ਦੀ ਸੁਰੱਖਿਆ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।ਨਿਹੰਗਾਂ ਦਾ ਦੋਸ਼ ਹੈ ਕਿ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਵਾਇਰਲ ਕੀਤੀ ਗਈ ਅਸ਼ਲੀਲ ਵੀਡੀਓ ਦਾ ਬੱਚਿਆਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਅਜਿਹੇ ‘ਚ ਨਿਹੰਗ ਸਿੰਘਾਂ ਦੀ ਮੰਗ ਹੈ ਕਿ ਉਨ੍ਹਾਂ ‘ਤੇ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਥਾਣੇ ‘ਚ ਮਾਮਲਾ ਦਰਜ ਕੀਤਾ ਜਾਵੇ।
ਹੋਰ ਵੇਖੋ






















