ਲਾਲ ਚੰਦ ਕਟਾਰੂ ਚੱਕ ਦਾ ਵੱਡਾ ਬਿਆਨ
ਇਸ ਮੁੱਦੇ ਉੱਤੇ ਪੰਜਾਬ ਦੇ ਖ਼ੁਰਾਕ ਅਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂ ਚੱਕ ਦਾ ਕਹਿਣਾ ਹੈ,''ਜਿੰਨ੍ਹਾਂ ਵਿਅਕਤੀਆਂ ਨੇ ਵੀ ਪੰਜਾਬ ਦੇ ਪੈਸੇ ਦੀ ਲੁੱਟ ਕੀਤੀ ਹੈ, ਉਨ੍ਹਾਂ ਖ਼ਿਲਾਫ਼ ਕਰਵਾਈ ਹੋਵੇਗੀ ਅਤੇ ਬਾਕੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।'' ਉਨ੍ਹਾਂ ਨੇ ਕਰਮਚਾਰੀਆਂ ਨੂੰ ਹੜਤਾਲ ਛੱਡ ਕੇ ਵਾਪਸ ਕੰਮ ਉੱਤੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਫ਼ਿਲਹਾਲ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਕਿਸੇ ਵੀ ਕਾਮੇ ਦੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਰਮਚਾਰੀ ਨੂੰ ਵਿਜੀਲੈਂਸ ਜਾਂਚ ਵਿੱਚ ਸ਼ਾਮਲ ਹੋਣ ਲਈ ਸੰਮਨ ਕਰਦਾ ਹੈ ਤਾਂ ਉਨ੍ਹਾਂ ਨੂੰ ਇਸ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ। ਕਥਿਤ ਘੁਟਾਲੇ ਉੱਤੇ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਨੇ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ ਅਤੇ ਸੰਦੀਪ ਭਾਟੀਆ ਨਾਮਕ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਇਨ੍ਹਾਂ ਵਿੱਚ ਤੇਲੂ ਰਾਮ ਨੂੰ ਪੰਜਾਬ ਵਿਜੀਲੈਂਸ ਗ੍ਰਿਫਤਾਰ ਕਰ ਚੁੱਕੀ ਹੈ ਅਤੇ ਬਾਕੀ ਅਜੇ ਫ਼ਰਾਰ ਹਨ। ਪੰਜਾਬ ਵਿਜੀਲੈਂਸ ਬਿਊਰੋ ਦੀ ਜਾਂਚ ਦੌਰਾਨ ਕਥਿਤ ਘੁਟਾਲੇ ਵਿੱਚ ਵਿਭਾਗ ਦੇ ਸਾਬਕਾ ਮੰਤਰੀ ਦੇ ਪੀਏ ਮੀਨੂੰ ਮਲਹੋਤਰਾ ਦੀ ਭੂਮਿਕਾ ਵੀ ਸਾਹਮਣੇ ਆਈ ਹੈ ਅਤੇ ਉਨ੍ਹਾਂ ਦੀ ਗ੍ਰਿਫਤਾਰੀ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।