Land Pooling Policy| CM Bhagwant Mann| ਆਪ ਸਰਕਾਰ ਨੇ ਹਾਰ ਮੰਨੀ, ਪਰ ਅਜੇ ਵੀ ਘੁਣਤਰ ਰੱਖੀ

ਇਸ ਬਾਰੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰਮਿੰਦਰ ਸਿੰਘ ਪਟਿਆਲਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੋਰਚੇ ਵੱਲੋਂ ਸਰਕਾਰ ਨੂੰ 20 ਅਗਸਤ ਤੱਕ ਦਾ ਸਮਾਂ ਦਿੱਤਾ ਗਿਆ ਹੈ। ਜੇ ਸਰਕਾਰ ਉਦੋਂ ਤੱਕ ਸਥਿਤੀ ਸਪਸ਼ਟ ਨਹੀਂ ਕਰਦੀ ਤਾਂ ਮੋਰਚਾ ਸੰਘਰਸ਼ ਨੂੰ ਹੋਰ ਤੇਜ਼ ਕਰੇਗਾ।

 

 

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 24 ਅਗਸਤ ਨੂੰ ਸਮਰਾਲਾ ਵਿਖੇ ਕਿਸਾਨ ਮਹਾ ਰੈਲੀ ਕੀਤੀ ਜਾਵੇਗੀ ਜਿੱਥੇ ਕਿਸਾਨਾਂ ਦੀਆਂ ਮੰਗਾਂ ਅਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁਫਤ ਵਪਾਰ ਸਮਝੌਤਿਆਂ ਦੇ ਖਿਲਾਫ 13 ਅਗਸਤ ਨੂੰ ਪੰਜਾਬ ਭਰ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਸਦਰ ਡੋਨਲਡ ਟਰੰਪ ਦੇ ਪੁਤਲੇ ਸਾੜੇ ਜਾਣਗੇ।

JOIN US ON

Telegram
Sponsored Links by Taboola