Land Pooling Policy | ਅਮਰੀਕਾ ਨੂੰ ਚੈਂਲੇਜ ਕਰਨ ਵਾਲਾ ਇੱਕੋ ਸ਼ਖ਼ਸ!Sunil Jakhar ਨੇ ਕਿਸਾਨਾਂ ਨੂੰ ਕਹਿ ਵੱਡੀ ਗੱਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਮਾਨਤਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਕਮ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਡ੍ਰਿਸ਼ਟਾਚਾਰ, ਗੈਰਸੰਵਿਧਾਨਕ ਤੇ ਗੈਰਕਾਨੂੰਨੀ ਢੰਗ ਨਾਲ ਲੜ ਕੇ ਸੂਬੇ ਵਿੱਚ ਸ਼ਾਂਤੀ ਭੰਗ ਕਰਨਾ ਚਾਹੁੰਦੀ ਹੈ।
ਸੁਖਬੀਰ ਬਾਦਲ ਨੇ ਭਾਰਤੀ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪਿਛਲੇ ਦਿਨੀਂ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਕੇ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵਰਕਰਾਂ ਨੂੰ ਭ੍ਰਿਸ਼ਟਾਚਾਰ ਤੇ ਹਿੰਸਕ ਤਰੀਕੇ ਵਰਤਣ ਲਈ ਉਕਸਾਇਆ ਗਿਆ। ਸੁਖਬੀਰ ਬਾਦਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵਿਰੁੱਧ ਅਜਿਹੀ ਬਿਆਨਬਾਜ਼ੀ ਕਰਨ ਲਈ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਦੱਸ ਦਈਏ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪਿਛਲੇ ਦਿਨੀ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਜਿੱਤਣ ਲਈ ‘ਸਾਮ, ਦਾਮ, ਦੰਡ, ਭੇਦ, ਸੱਚ-ਝੂਠ ਸਣੇ ਹਰ ਹਰਬਾ’ ਵਰਤਣ ਦੀ ਗੱਲ ਕਹੀ ਗਈ ਸੀ। ਸਿਸੋਦੀਆ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਸੀ, ਜਿਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਮਨੀਸ਼ ਸਿਸੋਦੀਆ ਦੀ ਘੇਰਾਬੰਦੀ ਕੀਤੀ ਜਾ ਰਹੀ ਹੈ।

















