Sukhbir Badal ਦੀ ਸਜ਼ਾ ਦਾ ਆਖ਼ਰੀ ਦਿਨ! ਅਕਾਲੀ ਦਲ ਦੇ ਭਵਿੱਖ ਦਾ ਹੋਵੇਗਾ ਫ਼ੈਸਲਾ! |Abp Sanjha
ਸਾਬਕਾ ਡਿਪਟੀ ਸੀਐਮ ਸੁਖਬੀਰ ਬਾਦਲ ’ਤੇ ਜਾਨਲੇਵਾ ਹਮਲੇ ਦਾ ਮਾਮਲਾ ਗਰਮਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਾਅਵਾ ਕਰ ਰਹੇ ਹਨ ਕਿ ਇਸ ਪਿੱਛੇ ਡੂੰਘੀ ਸਾਜਿਸ਼ ਹੈ। ਇਸ ਸਬੰਧੀ ਬਿਕਰਮ ਮਜੀਠੀਆ ਨੇ ਹਮਲਾਵਰ ਨਰੈਣ ਸਿੰਘ ਚੌੜਾ ਦੀਆਂ ਪੁਲਿਸ ਅਫਸਰ ਨੂੰ ਮਿਲਦਿਆਂ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਹੁਣ ਐਡਵੋਕੇਟ ਜੀਐਸ ਰੰਧਾਵਾ ਨੇ ਖੁਲਾਸਾ ਕੀਤਾ ਹੈ ਕਿ ਨਰੈਣ ਸਿੰਘ ਚੌੜਾ 4 ਦਸੰਬਰ ਨੂੰ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਬੇਰ ਬਾਬਾ ਬੁੱਢਾ ਸਾਹਿਬ ਦੇ ਨੇੜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਮਿਲਿਆ ਸੀ।
ਨਰੈਣ ਸਿੰਘ ਚੌੜਾ ਦੇ ਵਕੀਲ ਜੀਐਸ ਰੰਧਾਵਾ ਨੇ ਕਿਹਾ ਹੈ ਕਿ ਜਿਵੇਂ ਉਹ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਪੁਲਿਸ ਅਧਿਕਾਰੀ ਨੂੰ ਮਿਲਿਆ, ਉਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵੀ ਮਿਲਿਆ ਸੀ, ਕਿਉਂਕਿ ਉਹ ਇੱਕ ਨਾਮੀ ਵਿਅਕਤੀ ਹੈ ਤੇ ਸਿੱਖ ਵਿਦਵਾਨ ਵੀ ਹੈ। ਉਸ ਦੀਆਂ ਕਈ ਕਿਤਾਬਾਂ ਛਪੀਆਂ ਹਨ। ਉਸ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਤੇ ਅਕਾਲੀ ਦਲ ਦੇ ਲੀਡਰ ਵੀ ਚੰਗੀ ਤਰ੍ਹਾਂ ਜਾਣਦੇ ਹਨ। ਸਿਆਸਤਦਾਨ ਤੇ ਸਿੱਖ ਪੰਥ ਦੇ ਵਿਦਵਾਨ ਵੀ ਨਰੈਣ ਸਿੰਘ ਚੌੜਾ ਨੂੰ ਜਾਣਦੇ ਹਨ।
ਐਡਵੋਕੇਟ ਜੀਐਸ ਰੰਧਾਵਾ ਨੇ ਇਹ ਵੀ ਦੋਸ਼ ਲਾਇਆ ਕਿ ਪੁਲਿਸ ਜਾਣ-ਬੁੱਝ ਕੇ ਜਾਂਚ ਦੇ ਮਾਮਲੇ ਨੂੰ ਲਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਵੱਲੋਂ ਅਦਾਲਤ ਵਿੱਚ ਉਸ ਦੇ ਫੋਨ ਦਾ ਕਾਲ ਰਿਕਾਰਡ ਪੇਸ਼ ਕੀਤਾ ਗਿਆ ਹੈ ਤੇ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਉਹ ਪਹਿਲੀ ਦਸੰਬਰ ਨੂੰ ਸਰਹੱਦ ’ਤੇ ਸੀ। ਪੁਲਿਸ ਨੇ ਅਦਾਲਤ ਨੂੰ ਦਲੀਲ ਦਿੱਤੀ ਹੈ ਕਿ ਉਹ ਉਸ ਦੀ ਸਰਹੱਦ ਤੇ ਆਮਦ ਬਾਰੇ ਪਤਾ ਕਰਨਾ ਚਾਹੁੰਦੀ ਹੈ।