Lovely Professional University 'ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਦੇਰ ਰਾਤ ਯੂਨੀਵਰਸਿਟੀ 'ਚ ਹੰਗਾਮਾ

ਪੰਜਾਬ ਵਿੱਚ ਚੰਡੀਗੜ੍ਹ ਯੂਨੀਵਰਸਿਟੀ (Chandigarh University) ਤੋਂ ਬਾਅਦ ਇੱਕ ਹੋਰ ਮਸ਼ਹੂਰ ਯੂਨੀਵਰਸਿਟੀ ਵਿੱਚ ਪ੍ਰਦਰਸ਼ਨ ਹੋਇਆ ਹੈ। ਇਹ ਮਾਮਲਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (Lovely Professional University) ਦਾ ਹੈ, ਜਿੱਥੇ ਇੱਕ ਨੌਜਵਾਨ ਨੇ ਕਥਿਤ ਤੌਰ 'ਤੇ ਖੁਦਕੁਸ਼ੀ ਕਰ ਲਈ। ਅੱਧੀ ਰਾਤ ਨੂੰ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਤੋਂ ਬਾਅਦ ਤਣਾਅ ਦਾ ਮਾਹੌਲ ਬਣ ਗਿਆ। ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚ ਹੰਗਾਮਾ ਕੀਤਾ ਅਤੇ ਯੂਨੀਵਰਸਿਟੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਾਅਦ ਵਿੱਚ ਪੁਲਿਸ ਨੂੰ ਵੀ ਬੁਲਾਇਆ ਗਿਆ। ਵਿਦਿਆਰਥੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

JOIN US ON

Telegram
Sponsored Links by Taboola