AAP ਨੂੰ ਸਤਾਉਣ ਲੱਗੀ ਜਲੰਧਰ ਦੀ ਜ਼ਿਮਨੀ ਚੋਣ, ਲਤੀਫਪੁਰਾ ਉਜਾੜਾ ਬਣ ਸਕਦਾ ਵੱਡੀ ਸਿਰਦਰਦੀ | Latifpura Case

Continues below advertisement

AAP ਨੂੰ ਸਤਾਉਣ ਲੱਗੀ ਜਲੰਧਰ ਦੀ ਜ਼ਿਮਨੀ ਚੋਣ, ਲਤੀਫਪੁਰਾ ਉਜਾੜਾ ਬਣ ਸਕਦਾ ਵੱਡੀ ਸਿਰਦਰਦੀ | Latifpura Case

#aap #jalandhar #latifpura #bhagwantmann #bypollelection

'ਆਪ' ਨੂੰ ਸਤਾਉਣ ਲੱਗੀ ਜਲੰਧਰ ਦੀ ਜ਼ਿਮਨੀ ਚੋਣ
ਲਤੀਫਪੁਰਾ ਉਜਾੜਾ ਬਣ ਸਕਦਾ ਵੱਡੀ ਸਿਰਦਰਦੀ

ਲਤੀਫਪੁਰਾ ਦੇ ਉਜਾੜੇ ਦਾ ਮਾਮਲਾ ਜਿਸ ਨੂੰ ਪੰਜਾਬ ਦੀ ਮਾਨ ਸਰਕਾਰ ਹਲਕੇ ਵਿੱਚ ਲੈ ਰਹੀ ਸੀ ਲੇਕਿਨ ਹੁਣ ਇਹ ਮਾਮਲਾ ਆਉਣ ਵਾਲੇ ਦਿਨਾਂ 'ਚ ਮਾਨ ਸਰਕਾਰ ਲਈ ਵੱਡੀ ਚੁਣੌਤੀ ਬਣ ਸਕਦਾ ਹੈ | ਕਿਓਂਕਿ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਮੌਤ ਤੋਂ ਬਾਅਦ ਹੁਣ ਅਗਲੇ ਛੇ ਮਹੀਨਿਆਂ ਅੰਦਰ ਜਲੰਧਰ ਹਲਕੇ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਹੋਣੀ ਹੈ। ਇਹੀ ਵਜ੍ਹਾ ਹੈ ਕਿ ਪੰਜਾਬ ਸਰਕਾਰ ਜਲੰਧਰ ਦੀ ਜ਼ਿਮਨੀ ਚੋਣ ਦੇ ਐਲਾਨ ਤੋਂ ਪਹਿਲਾਂ ਲਤੀਫਪੁਰਾ ਦੇ ਉਜਾੜੇ ਦਾ ਮਾਮਲਾ ਨਜਿੱਠਣਾ ਚਾਹੁੰਦੀ ਹੈ। ਸੂਤਰਾਂ ਮੁਤਾਬਕ ਇਸ ਮਸਲੇ ਨੂੰ ਸੁਲਝਾਉਣ ਲਈ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲੀ ਹੈ। ਉਨ੍ਹਾਂ ਵਲੋਂ ਲਤੀਫਪੁਰਾ ਦੇ ਮਸਲੇ ਦੇ ਹੱਲ ਲਈ ਉੱਚ ਪੱਧਰੀ ਮੀਟਿੰਗ ਬੁਲਾਈ ਜਿਸ ਵਿੱਚ ਜ਼ਿਲ੍ਹਾ ਜਲੰਧਰ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। 
ਦੱਸ ਦਈਏ ਕਿ ਨਗਰ ਸੁਧਾਰ ਟਰੱਸਟ ਜਲੰਧਰ ਵੱਲੋਂ ਲਤੀਫਪੁਰਾ ਵਿਚ ਉੱਸਰੇ ਘਰਾਂ ’ਤੇ ਬੁਲਡੋਜ਼ਰ ਚਲਾਇਆ ਗਿਆ ਸੀ ਜਿਸ ਕਾਰਨ ਕਈ ਹਫ਼ਤਿਆਂ ਤੋਂ ਇਹ ਪਰਿਵਾਰ ਸੜਕਾਂ ’ਤੇ ਤੰਬੂ ਲਾ ਕੇ ਰਹਿਣ ਲਈ ਮਜਬੂਰ ਹਨ। ਲਤੀਫਪੁਰਾ ਉਜਾੜੇ ਦੇ ਇਨਸਾਫ਼ ਲਈ ਸੰਘਰਸ਼ ਜਾਰੀ ਹੈ। ਇਨ੍ਹਾਂ ’ਚ ਜ਼ਿਆਦਾਤਰ ਪਰਿਵਾਰ ਉਹ ਹਨ ਜਿਹੜੇ ਵੰਡ ਵੇਲੇ ਪਾਕਿਸਤਾਨ ਵਿਚੋਂ ਉੱਜੜ ਕੇ ਆਏ ਸਨ। ਦੇਖਣਾ ਹੋਵੇਗਾ ਕਿ ਮਾਨ ਸਰਕਾਰ ਇਸ ਮਸਲੇ ਦਾ ਕੀ ਹੱਲ ਕਦੋਂ ਤੱਕ ਕੱਢਦੀ ਹੈ

Continues below advertisement

JOIN US ON

Telegram