Lawrence Bishnoi ਦੇ ਵਕੀਲ ਨੂੰ ਡਰ, ਹੋ ਸਕਦਾ ਫੇਕ ਐਨਕਾਉਂਟਰ
Sidhu Moose Wala Murder Case: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਪੰਜਾਬ ਪੁਲਿਸ 'ਤੇ ਸਨਸਨੀਖੇਜ਼ ਇਲਜ਼ਾਮ ਲਗਾਉਂਦੇ ਹੋਏ ਕਿਹਾ ਹੈ ਕਿ ਲਾਰੇਂਸ ਬਿਸ਼ਨੋਈ ਦਾ ਫਰਜ਼ੀ ਮੁਕਾਬਲਾ ਜਾਂ ਕੋਈ ਹੋਰ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਵਕੀਲ ਵਿਸ਼ਾਲ ਚੋਪੜਾ ਨੇ ਇੱਕ ਵੀਡੀਓ ਜਾਰੀ ਕਰਕੇ ਦੋਸ਼ ਲਾਇਆ ਹੈ ਕਿ 24 ਸਤੰਬਰ ਨੂੰ ਲਾਰੈਂਸ ਦੀ ਅਦਾਲਤ ਵਿੱਚ ਪੇਸ਼ੀ ਦੌਰਾਨ ਪੰਜਾਬ ਪੁਲਿਸ ਅਜਿਹੀ ਘਟਨਾ ਨੂੰ ਅੰਜਾਮ ਦੇ ਸਕਦੀ ਹੈ। ਵਕੀਲ ਨੇ ਦਾਅਵਾ ਕੀਤਾ ਕਿ ਕੇਂਦਰੀ ਏਜੰਸੀਆਂ ਵੱਲੋਂ ਇਸ ਸਬੰਧੀ ਪੰਜਾਬ ਪੁਲਿਸ ਨੂੰ ਵੀ ਅਲਰਟ ਭੇਜ ਦਿੱਤਾ ਗਿਆ ਹੈ। ਵਿਸ਼ਾਲ ਚੋਪੜਾ ਨੇ ਪੰਜਾਬ ਪੁਲਸ 'ਤੇ ਦੋਸ਼ ਲਾਇਆ ਕਿ ਅਦਾਲਤ 'ਚ ਪੇਸ਼ੀ ਦੌਰਾਨ ਪੰਜਾਬ ਪੁਲਿਸ ਆਪਣੇ ਹੀ ਸਾਥੀਆਂ ਦੀ ਮਦਦ ਨਾਲ ਬਿਸ਼ਨੋਈ ਦਾ ਫਰਜ਼ੀ ਮੁਕਾਬਲਾ ਕਰ ਸਕਦੀ ਹੈ ਜਾਂ ਫਿਰ ਵਿਰੋਧੀ ਗੈਂਗ ਨੂੰ ਮੌਕਾ ਦੇ ਕੇ ਉਸ ਨੂੰ ਮਾਰ ਸਕਦੀ ਹੈ। ਇਸ ਤੋਂ ਇਲਾਵਾ ਸੁਰੱਖਿਆ ਵਿਚ ਢਿੱਲ-ਮੱਠ ਕਰਕੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਅੰਜਾਮ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਸ਼ਨੋਈ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਪੁਲੀਸ ਦੀ ਹਿਰਾਸਤ ਵਿੱਚ ਹੈ।