ਪੜਚੋਲ ਕਰੋ
ਉਮਰਾਂ ਦੀ ਕਮਾਈ ਪਾਣੀ ’ਚ ਰੁੜ੍ਹੀ, ਮੰਤਰੀ ਲਾਲਚੰਦ ਕਟਾਰੂ ਨੇ ਲਈ ਸਾਰ
ਥਾਣਾ ਬਡਾਲੀ ਆਲਾ ਸਿੰਘ ਦੇ ਅਧੀਨ ਆਉਂਦੇ ਪਿੰਡ ਬੀਬੀਪੁਰ ਵਿਖੇ ਵਿਆਹੀ ਇੱਕ ਲੜਕੀ ਦੇ ਪਰਿਵਾਰ ਮੈਂਬਰਾਂ ਨੇ ਉਸ ਦੇ ਪਤੀ ਉੱਤੇ ਲੜਕੀ ਦਾ ਕਤਲ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਮਾਮਲਾ ਉਸ ਵਕਤ ਗਰਮਾ ਗਿਆ ਜਦੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਮੋਰਚਰੀ ਵਿੱਚ ਰੱਖੀ ਮ੍ਰਿਤਕਾ ਦੀ ਲਾਸ਼ ਦਾ ਪੋਸਟਮਾਰਟਮ ਕਰਾਉਣ ਲਈ ਪਹੁੰਚੀਆਂ ਦੋਵੇਂ ਧਿਰਾਂ ਨੇ ਇੱਕ ਦੂਜੇ ਤੇ ਗੰਭੀਰ ਦੋਸ਼ ਲਗਾ ਦਿੱਤੇ। ਮ੍ਰਿਤਕ ਲੜਕੀ ਦੀ ਭੈਣ ਰਾਜਵੀਰ ਕੌਰ ਅਤੇ ਭਰਾ ਹਰਚੰਦ ਸਿੰਘ ਨੇ ਦੱਸਿਆ ਕਿ ਉਨਾਂ ਦੀ ਭੈਣ ਜਸਪ੍ਰੀਤ ਕੌਰ ਦਾ ਵਿਆਹ ਗੁਰਸੇਵਕ ਸਿੰਘ ਬੀਬੀਪੁਰ ਨਾਲ ਹੋਇਆ ਸੀ। ਉਹਨਾਂ ਦੱਸਿਆ ਕਿ ਗੁਰਸੇਵਕ ਸਿੰਘ ਨਸ਼ੇ ਦਾ ਆਦੀ ਹੈ ਜੋ ਕਿ ਨਸ਼ਾ ਕਰਕੇ ਉਨਾਂ ਦੀ ਭੈਣ ਨਾਲ ਕਥਿਤ ਤੌਰ ਤੇ ਕੁੱਟਮਾਰ ਕਰਦਾ ਸੀ। ਜਿਸ ਵੱਲੋਂ ਬੀਤੀ ਰਾਤ ਉਸ ਦੀ ਭੈਣ ਜਸਪ੍ਰੀਤ ਕੌਰ ਦਾ ਗਲ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਅਤੇ ਆਪ ਹੀ ਉਸਨੂੰ ਇੱਕ ਨਿੱਜੀ ਹਸਪਤਾਲ ਵਿੱਚ ਲੈ ਗਿਆ ਜਿੱਥੇ ਡਾਕਟਰਾਂ ਵੱਲੋਂ ਜਸਪ੍ਰੀਤ ਕੌਰ ਨੂੰ ਮ੍ਰਿਤਕ ਕਰਾਰ ਕਰ ਦਿੱਤਾ ਗਿਆ।
ਜਦੋਂ ਕਿ ਮ੍ਰਿਤਕਾਂ ਦੇ ਪਤੀ ਗੁਰਸੇਵਕ ਸਿੰਘ ਦਾ ਕਹਿਣਾ ਹੈ ਕਿ ਅਚਾਨਕ ਜਸਪ੍ਰੀਤ ਕੌਰ ਦੀ ਤਬੀਅਤ ਖਰਾਬ ਹੋ ਗਈ ਜਿਸ ਨੂੰ ਉਹ ਡਾਕਟਰ ਕੋਲ ਲੈ ਕੇ ਪਹੁੰਚੇ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਕਰ ਦਿੱਤਾ। ਉਹਨਾਂ ਜਸਪ੍ਰੀਤ ਦੇ ਪਰਿਵਾਰ ਵੱਲੋਂ ਲਗਾਏ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਸ ਵੱਲੋਂ ਕੋਈ ਵੀ ਮਾਰਕੁੱਟ ਨਹੀਂ ਕੀਤੀ ਗਈ ਅਤੇ ਨਾ ਹੀ ਕਦੀ ਨਸ਼ੇ ਦਾ ਸੇਵਨ ਕੀਤਾ ਗਿਆ।
ਉਧਰ ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਨੇ ਕਿਹਾ ਕਿ ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ ਤੇ ਮ੍ਰਿਤਕ ਦਾ ਪੋਸਟਮਾਰਟਮ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਡਾਕਟਰਾਂ ਦੇ ਇੱਕ ਬੋਰਡ ਵੱਲੋਂ ਕਰਵਾਇਆ ਜਾ ਰਿਹਾ ਹੈ ਜਿਸ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Tags :
ABP Sanjhaਹੋਰ ਵੇਖੋ






















