2 ਸਾਬਕਾਂ ਮੰਤਰੀਆਂ ਤੇ 3 ਸੇਵਾਮੁਕਤ IAS ਅਧਿਕਾਰੀਆਂ ਖ਼ਿਲਾਫ Lookout Notice
Irrigation Scam: ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਵੇਲੇ ਹੋਏ ਸੰਚਾਈ ਘਪਲੇ ਦੀ ਪੰਜਾਬ ਵਿਜੀਲੈਂਸ ਵਿਭਾਗ (Punjab Vigilance Department) ਨੇ ਸ਼ੁਰੂ ਕਰ ਦਿੱਤੀ ਹੈ ਜਿਸ ਦੇ ਤਹਿਤ ਦੋ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਸ਼ਰਣਜੀਤ ਸਿੰਘ ਢਿੱਲੋਂ ਦੇ ਖ਼ਿਲਾਫ਼ ਲੁੱਕ ਆਉਟ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਸੇਵਾਮੁਕਤ ਆਈਏਐਸ ਅਧਿਕਾਰੀ ਕੌਸ਼ਲ, ਕੇਬੀਐਸ ਸਿੱਧੂ ਤੇ ਕਾਹਨ ਸਿੰਘ ਪੰਨੂੰ ਦੇ ਖ਼ਿਲਾਫ਼ ਵੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਮਾਮਲੇ ਦੇ ਮੁੱਖ ਆਰੋਪੀ ਗੁਰਿੰਦਰ ਸਿੰਘ ਨੇ ਕਬੂਲਿਆ ਸੀ ਇਸ ਘਪਲੇ ਵਿੱਚ 2 ਸਾਬਕਾ ਮੰਤਰੀ ਤੇ 3 ਆਈਏਐਸ ਅਧਿਕਾਰੀ ਸ਼ਾਮਲ ਹਨ। ਇਹ ਬਿਆਨ 2017 ਵਿੱਚ ਵਿਜੀਲੈਂਸ ਵਿਭਾਗ ਨੇ ਦਰਜ ਕੀਤਾ ਸੀ। ਇਸ ਦੌਰਾਨ ਬੀਤੇ ਦੋ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਵਿਜੀਲੈਂਸ ਜਾਂਚ ਦੇ ਆਦੇਸ਼ ਦਿੱਤੇ ਸੀ।






















