ਰਾਸ਼ਟਰਪਤੀ ਚੋਣਾਂ ਲਈ ਵੋਟ ਪਾਉਣ ਲਈ ਵਿਧਾਨ ਸਭਾ ਪਹੁੰਚੇ ਵਿਧਾਇਕ LoP Pratap Bajwa
ਚੰਡੀਗੜ੍ਹ: ਭਾਰਤ ਦੇ 15ਵੇਂ ਰਾਸ਼ਟਰਪਤੀ ਦੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਭਵਨ ਕੰਪਲੈਕਸ 'ਚ ਬਣੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਵਿਧਾਇਕ ਅਤੇ ਸੰਸਦ ਮੈਂਬਰ ਵੀ ਵੋਟਾਂ ਪਾਉਣ ਲਈ ਵਿਧਾਨ ਸਭਾ ਪਹੁੰਚ ਰਹੇ ਹਨ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਵੀ ਵੋਟ ਪਾਉਣ ਲਈ ਪਹੁੰਚੇ। ਇਸ ਦੀ ਇੱਕ ਤਸਵੀਰ ਉਨ੍ਹਾਂ ਨੇ ਆਪਣੇ ਟਵਿਟਰ ਅਕਾਊਂਟ 'ਤੇ ਵੀ ਸ਼ੇਅਰ ਕੀਤੀ ਹੈ। ਦੱਸ ਦੇਈਏ ਕਿ ਦ੍ਰੋਪਦੀ ਮੁਰਮੂ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਤੋਂ ਹੈ ਅਤੇ ਯਸ਼ਵੰਤ ਸਿਨਹਾ ਵਿਰੋਧੀ ਧਿਰ ਤੋਂ ਉਮੀਦਵਾਰ ਹਨ। ਇਸ ਦੇ ਲਈ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਤੋਂ ਚੁਣੇ ਗਏ ਸੰਸਦ ਮੈਂਬਰ ਅਤੇ ਵਿਧਾਇਕ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਕੁੱਲ ਵੋਟਾਂ ਦੀ ਗਿਣਤੀ 4800 ਹੈ। ਨਤੀਜੇ 21 ਜੁਲਾਈ ਨੂੰ ਆਉਣਗੇ।





















