Ludhiana Police| ਲੁਧਿਆਣਾ ਮੁੱਠਭੇੜ - ਪੁਲਿਸ ਨੇ ਬਦਮਾਸ਼ਾਂ ਬਾਰੇ ਕੀਤੇ ਖ਼ੁਲਾਸੇ !
Ludhiana Police| ਲੁਧਿਆਣਾ ਮੁੱਠਭੇੜ - ਪੁਲਿਸ ਨੇ ਬਦਮਾਸ਼ਾਂ ਬਾਰੇ ਕੀਤੇ ਖ਼ੁਲਾਸੇ !
ਲੁਧਿਆਣਾ ਦੇ ਹੈਬੋਵਾਲ ਇਲਾਕੇ ਦੇ ਰਾਮ ਇਨਕਲੇਵ ਦੇ ਵਿੱਚ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਾਲੇ ਮੁਠਭੇੜ ਹੋਈ ਐ, ਪੁਲਿਸ ਨੇ ਬਦਮਾਸ਼ਾਂ ਨੂੰ ਸਰੰਡਰ ਕਰਨ ਲਈ ਆਖਿਆ ਸੀ ਪਰ ਮੁਲਜ਼ਮਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਘੇਰਾ ਪਾ ਲਿਆ, ਇਸ ਦੌਰਾਨ ਬਦਮਾਸ਼ਾਂ ਨੇ ਫਾਇਰਿੰਗ ਕਰ ਕਰ ਦਿੱਤੀ, ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ ਨਤੀਜਾ ਮੁਲਜ਼ਮਾਂ ਦੇ ਪੈਰਾਂ ਦੇ ਵਿੱਚ ਗੋਲੀਆਂ ਲੱਗੀਆਂ ਨੇ, ਜ਼ਖ਼ਮੀ ਹਾਲਤ ਵਿੱਚ ਪੁਲਿਸ ਨੇ ਦੋਵਾਂ ਬਦਮਾਸ਼ਾਂ ਨੂੰ ਕਾਬੂ ਕਰ ਲਿਆ, ਇਹ ਮਾਮਲਾ ਸਵੇਰੇ ਕਰੀਬ ਸਾਢੇ ਤਿੰਨ ਵਜੇ ਦਾ ਐ, ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਸ਼ੱਕੀ ਰਾਮ ਇਨਕਲੇ ਵਿੱਚ ਲੁਕੇ ਨੇ, ਇਸ ਤੋਂ ਬਾਅਦ ਪੁਲਿਸ ਨੇ ਦਬਿਸ਼ ਦਿੱਤੀ, ਬਦਮਾਸ਼ ਪੁਲਿਸ ਨੂੰ ਵੇਖ ਕੇ ਫਰਾਰ ਹੋਣ ਦੀ ਫਿਰਾਕ ਵਿੱਚ ਸਨ ਪਰ ਪੁਲਿਸ ਨੇ ਘੇਰਾ ਪਾ ਲਿਆ, ਨਤੀਜਾ ਕੋਈ ਰਾਹ ਨਾ ਬਚਦਾ ਵੇਖ ਮੁਲਜ਼ਮਾਂ ਨੇ ਪੁਲਿਸ ਤੇ ਹੀ ਗੋਲੀਆਂ ਚਲਾ ਦਿੱਤੀਆਂ, ਅਖੀਰ ਪੁਲਿਸ ਦੀ ਜਵਾਬ ਕਾਰਵਾਈ ਵਿੱਚ ਜ਼ਖ਼ਮੀ ਹੋਣ ਬਾਅਦ ਏਨ੍ਹਾਂ ਨੂੰ ਦਬੋਚ ਲਿਆ, ਫਿਲਹਾਲ ਮੁਲਜ਼ਮਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਐ, ਜਿਥੇ ਪੁਲਿਸ ਨੇ ਘੇਰਾਬੰਦੀ ਕਰਕੇ ਏਨ੍ਹਾਂ ਦੀ ਨਿਗਰਾਨੀ ਰੱਖੀ ਹੋਈ ਐ,
ਪੌਲੁਸ ਮੁਤਾਬਕ ਉਕਤ ਬਦਮਾਸ਼ਾਂ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ
ਤੇ ਇੱਕ ਬਦਮਾਸ ਕਈ ਮਾਮਲਿਆਂ ਵਿੱਚੋਂ ਭਗੋੜਾ ਹੈ |
ਏਡੀਸੀਪੀ ਕ੍ਰਾਈਮ ਅਮਨਦੀਪ ਸਿੰਘ ਬਰਾੜ ਨੇ ਸਾਰੇ ਮਾਮਲੇ ਦੀ ਜਾਣਕਾਰੀ ਦਿੱਤੀ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।