Ludhiana Fire News: ਲੁਧਿਆਣਾ ਦੀ ਹੌਜ਼ਰੀ ਫੈਕਟਰੀ `ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਦੀ ਮੌਤ ਦੋ ਦੀ ਹਾਲਤ ਨਾਜੁਕ
Download ABP Live App and Watch All Latest Videos
View In AppLudhiana Fire News: ਲੁਧਿਆਣਾ ਦੀ ਹੌਜ਼ਰੀ ਫੈਕਟਰੀ `ਚ ਲੱਗੀ ਭਿਆਨਕ ਅੱਗ, ਇੱਕ ਵਿਅਕਤੀ ਦੀ ਮੌਤ ਦੋ ਦੀ ਹਾਲਤ ਨਾਜੁਕ
#Ludhiana #Fire #Abplive
ਲੁਧਿਆਣਾ ਦੇ ਗਊਸ਼ਾਲਾ ਰੋਡ 'ਤੇ ਸਥਿਤ ਹੌਜ਼ਰੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ।
ਹਾਦਸੇ 'ਚ ਤਿੰਨ ਲੋਕ ਝੁਲਸ ਗਏ ਜਿਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਇਲਾਜ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਲਾਂਕਿ ਅਧਿਕਾਰਿਕ ਤੌਰ ਤੇ ਪੁਸ਼ਟੀ ਨਹੀਂ ਹੋਈ।
ਘਟਨਾ 4 ਨਵੰਬਰ ਸ਼ਨੀਵਾਰ ਰਾਤ ਕਰੀਬ 11 ਵਜੇ ਦੀ ਹੈ
ਅੱਗ ਲੱਗਣ ਤੋਂ ਬਾਅਦ ਤੁਰੰਤ ਫ਼ਾਇਰ ਬ੍ਰਿਗੇਡ ਨੂੰ ਮੌਕੇ 'ਤੇ ਬੁਲਾਇਆ ਗਿਆ
ਜਿਨ੍ਹਾਂ ਨੇ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰਬਰ 3 ਦੇ ਨਜ਼ਦੀਕ ਪ੍ਰਾਚੀਨ ਗਊਸ਼ਾਲਾ ਦੇ ਸਾਹਮਣੇ ਸਥਿਤ ਇੱਕ ਫੈਕਟਰੀ ਵਿੱਚ ਦੇਰ ਰਾਤ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ, ਜਿਸ ਕਾਰਨ ਫੈਕਟਰੀ ਅੰਦਰ ਪਿਆ ਹੌਜ਼ਰੀ ਦਾ ਸਾਮਾਨ ਅਤੇ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ। ਧੂੰਆਂ ਨਿਕਲਣ ਕਾਰਨ ਛੱਤ 'ਤੇ ਸੁੱਤੇ ਮਕਾਨ ਮਾਲਕ ਸਮੇਤ ਦੋ ਕਿਰਾਏਦਾਰਾਂ ਦੀ ਹਾਲਤ ਦਮ ਘੁੱਟਣ ਕਾਰਨ ਵਿਗੜ ਗਈ।ਛੱਤ 'ਤੇ ਫਸੇ ਲੋਕਾਂ ਨੂੰ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਤੇ ਇਲਾਕਾ ਨਿਵਾਸੀਆਂ ਨੇ ਹੇਠ ਉਤਾਰਿਆ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਤੁਰੰਤ ਸੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਨੇ ਇਕ ਕਿਰਾਏਦਾਰ ਨੂੰ ਮ੍ਰਿਤਕ ਐਲਾਨ ਦਿੱਤਾ। ਮਾਲਕ ਅਤੇ ਦੂਜੇ ਕਿਰਾਏਦਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।