ਲੁਧਿਆਣਾ ਨਗਰ ਨਿਗਮ ਨੂੰ ਲੱਗਾ 100 ਕਰੋੜ ਦਾ ਜੁਰਮਾਨਾ, ਜਾਣੋ ਪੂਰੀ ਵਜ੍ਹਾ

Continues below advertisement

Fine to Ludhiana Municipal Corporation: ਪੰਜਾਬ ਦੇ ਸ਼ਹਿਰ ਲੁਧਿਆਣਾ ਦੇ ਤਾਜਪੁਰ ਰੋਡ ਡੰਪ ਸਾਈਟ 'ਤੇ 15 ਅਪ੍ਰੈਲ ਦੀ ਰਾਤ ਨੂੰ ਇੱਕ ਝੁੱਗੀ ਵਿੱਚ ਅਚਾਨਕ ਅੱਗ ਲੱਗ ਗਈ ਸੀ। ਅੱਗ ਲੱਗਣ ਕਾਰਨ ਝੁੱਗੀ ਵਿੱਚ ਸੁੱਤੇ ਪਏ 7 ਲੋਕ ਜ਼ਿੰਦਾ ਸੜ ਕੇ ਮਰ ਗਏ ਸੀ। ਮ੍ਰਿਤਕਾਂ ਦੀ ਪਛਾਣ ਸੁਰੇਸ਼ (55), ਉਸ ਦੀ ਪਤਨੀ ਰੋਨਾ ਰਾਣੀ (50) ਅਤੇ ਉਨ੍ਹਾਂ ਦੇ ਬੱਚੇ ਰਾਖੀ (15), ਮਨੀਸ਼ਾ (10), ਚਾਂਦਨੀ (5), ਗੀਤਾ (6) ਅਤੇ ਸੰਨੀ (2) ਵਜੋਂ ਹੋਈ ਸੀ। ਇਸ ਘਟਨਾ ਤੋਂ ਬਾਅਦ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਨੇ ਲੁਧਿਆਣਾ ਨਗਰ ਨਿਗਮ 'ਤੇ 100 ਕਰੋੜ ਰੁਪਏ ਦਾ ਜੁਰਮਾਨਾ ਲਗਾ ਦਿੱਤਾ ਹੈ ਅਤੇ ਨਗਰ ਨਿਗਮ ਨੂੰ ਇਹ ਰਕਮ ਇੱਕ ਮਹੀਨੇ ਲਈ ਜ਼ਿਲ੍ਹਾ ਮੈਜਿਸਟ੍ਰੇਟ ਕੋਲ ਜਮ੍ਹਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਨਿਗਮ ਵੱਲੋਂ ਜਮ੍ਹਾਂ ਕਰਵਾਈ ਰਾਸ਼ੀ ਲਈ ਵੱਖਰਾ ਖਾਤਾ ਬਣਾਇਆ ਜਾਵੇਗਾ, ਜਿਸ ਦੀ ਨਿਗਰਾਨੀ ਕਮੇਟੀ ਵੱਲੋਂ ਕੀਤੀ ਜਾਵੇਗੀ।

Continues below advertisement

JOIN US ON

Telegram