Shiv sena Leader Amit arora threat |'ਚੈਂਲੇਂਜ - 10 ਦਿਨਾਂ ਦੇ ਅੰਦਰ ਯਮਦੂਤ ਦੇ ਝੋਟੇ 'ਤੇ ਬਿਠਾ ਕੇ ਤੋਰਾਂਗੇ'
Shiv sena Leader Amit arora threat |'ਚੈਂਲੇਂਜ - 10 ਦਿਨਾਂ ਦੇ ਅੰਦਰ ਯਮਦੂਤ ਦੇ ਝੋਟੇ 'ਤੇ ਬਿਠਾ ਕੇ ਤੋਰਾਂਗੇ'
ਸ਼ਿਵ ਸੈਨਾ ਆਗੂ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ਅਮਿਤ ਅਰੋੜਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਅਮਿਤ ਅਰੋੜਾ ਨੇ DGP ਪੰਜਾਬ ਤੇ ਸੀਪੀ ਲੁਧਿਆਣਾ ਨੂੰ ਦਿੱਤੀ ਸ਼ਿਕਾਇਤ
ਅਮਿਤ ਅਰੋੜਾ ਨੇ ਫੋਨ ਨੰਬਰ ਸਮੇਤ ਰਿਕਾਰਡਿੰਗ ਪੁਲਿਸ ਨੂੰ ਦਿੱਤੀ
ਕਥਿਤ ਆਡੀਓ ਸੋਸ਼ਲ ਮੀਡੀਆ 'ਤੇ ਹੋ ਰਹੀ ਵਾਇਰਲ
ਲੁਧਿਆਣਾ 'ਚ ਸ਼ਿਵ ਸੈਨਾ ਲੀਡਰ ਸੰਦੀਪ ਥਾਪਰ 'ਤੇ ਹੋਏ ਕਾਤਲਾਨਾ ਹਮਲੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ
ਕਿ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਫ਼ੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ।
ਧਮਕੀ ਭਰੇ ਫ਼ੋਨ ਮਿਲਣ ਤੋਂ ਬਾਅਦ ਸ਼ਿਵ ਸੈਨਾ ਲੀਡਰ ਨੇ ਡੀਜੀਪੀ ਪੰਜਾਬ ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਕੀਤੀ ਹੈ।
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਹੁਣ ਸ਼ਿਵ ਸੈਨਾ ਦੇ ਉਪ ਪ੍ਰਧਾਨ ਅਮਿਤ ਅਰੋੜਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।
ਅਮਿਤ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਮੋਬਾਈਲ 'ਤੇ ਬਾਹਰਲੇ ਨੰਬਰ ਤੋਂ ਕਿਸੇ ਅਣਪਛਾਤੇ ਵਿਅਕਤੀ ਦਾ ਕਾਲ ਆਇਆ,
ਜਿਸ ਨੇ ਉਸ ਨਾਲ ਦੁਰਵਿਵਹਾਰ ਕੀਤਾ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਉਸ ਨੇ ਦੱਸਿਆ ਕਿ ਫੋਨ ਨੰਬਰ ਸਮੇਤ ਫੋਨ ਕਾਲ ਦੀ ਸਾਰੀ ਰਿਕਾਰਡਿੰਗ ਡੀਜੀਪੀ ਪੰਜਾਬ ਤੇ ਸੀਪੀ ਲੁਧਿਆਣਾ ਕੁਲਦੀਪ ਚਾਹਲ ਨੂੰ ਭੇਜ ਦਿੱਤੀ ਹੈ।
ਕਥਿਤ ਆਡੀਓ ਕਾਲ ਸੋਸਲ ਮੀਡੀਆ ਤੇ ਵੀ ਵਾਇਰਲ ਹੋ ਰਹੀ ਹੈ | ਹਾਲਾਂਕਿ ਅਬਪ ਸਾਂਝਾ ਪੁਸ਼ਟੀ ਨਹੀਂ ਕਰਦਾ |
ਜਿਸ ਚ ਧਮਕੀ ਦਿੱਤੀ ਜਾ ਰਹੀ ਹੈ ਕਿ ਅਗਲੇ 10 ਦਿਨਾਂ ਚ ਮੌਤ ਦੇ ਘਾਟ ਉਤਾਰਿਆ ਜਾਵੇਗਾ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।