ਮਜੀਠੀਆ ਨੇ jenny johal ਦਾ ਗੀਤ ਯੂ-ਟਿਊਬ ਤੋਂ ਹਟਾਏ ਜਾਣ ਦੀ ਕੀਤੀ ਨਿੰਦਾ
ਏਬੀਪੀ ਸਾਂਝਾ
Updated at:
10 Oct 2022 08:56 AM (IST)
Download ABP Live App and Watch All Latest Videos
View In AppPunjabi singer Jenny Johal: ਗਾਇਕਾ ਜੈਨੀ ਜੌਹਲ ਦਾ ਗੀਤ 'ਲੈਟਰ ਟੂ CM' ਇੰਟਰਨੈੱਟ ਤੋਂ ਹਟਾ ਦਿੱਤਾ ਗਿਆ ਹੈ। ਇਸ ਗੀਤ ਰਾਹੀਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕੀਤੀ ਗਈ ਸੀ। ਇਹ ਗੀਤ ਸ਼ਨੀਵਾਰ ਨੂੰ ਰਿਲੀਜ਼ ਹੋਇਆ ਸੀ ਤੇ ਚਰਚਾ ਵਿੱਚ ਆ ਗਿਆ ਸੀ। ਅੱਜ ਇਹ ਗੀਤ ਇੰਟਰਨੈੱਟ ਤੋਂ ਗਾਇਬ ਹੈ। ਦੱਸ ਦਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ਨੇ ਸਿਆਸਤ 'ਚ ਹਲਚਲ ਮਚਾ ਦਿੱਤੀ ਹੈ। ਜੈਨੀ ਦੇ ਇਸ ਗੀਤ ਦਾ ਟਾਈਟਲ 'ਲੈਟਰ ਟੂ CM' ਹੈ। ਇਸ ਗੀਤ 'ਚ ਜੈਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਧਾ ਸਵਾਲ ਕੀਤਾ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਦੱਸੋ ਇਨਸਾਫ਼ ਕਿੱਥੇ ਹੈ?