ਬੰਬ ਬਲਾਸਟ ਵਾਲ਼ੀ ਥਾਂ 'ਤੇ ਪਹੁੰਚਿਆ ਮਜੀਠੀਆ! ਚਸ਼ਮਦੀਦਾ ਨਾਲ ਕੀਤੀ ਗੱਲਬਾਤ
Majithia reaches bomb blast site!
Talks with eyewitnessesMajithia reaches bomb blast site!
Talks with eyewitnesses
ਸ੍ਰੀ ਅੰਮ੍ਰਿਤਸਰ ਸਾਹਿਬ ਦੀ ਮਜੀਠਾ ਰੋਡ 'ਤੇ ਅੱਜ ਸਵੇਰੇ ਇੱਕ ਬੰਬ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਘਟਨਾ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਗੰਭੀਰ ਸਥਿਤੀ ਨੂੰ ਦਰਸਾਇਆ ਹੈ। ਇਸ ਧਮਾਕੇ ਨਾਲ ਇੱਕ ਵਿਅਕਤੀ ਦੇ ਹੱਥ ਅਤੇ ਪੈਰ ਚੀਥੜਿਆਂ ਵਾਂਗ ਉੱਡ ਗਏ। ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਦੀ ਮੌਤ ਹੋ ਗਈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਖੜ੍ਹੇ ਕੀਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਨੇ ਵੀਡੀਓ ਸਾਂਝੀ ਕਰਦਿਆਂ ਸੋਸ਼ਲ ਮੀਡੀਆ ਉੱਤੇ ਲਿਖਿਆ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਮਜੀਠਾ ਰੋਡ ਤੇ ਅੱਜ ਸਵੇਰੇ ਹੋਇਆ ਬਲਾਸਟ, ਪੁਲਿਸ ਵੱਲੋਂ ਬਲਾਸਟ ਨੂੰ ਛੁਪਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ਪਰ ਜ਼ਖਮੀ ਵਿਅਕਤੀ ਦੀ ਵੀਡੀਓ ਸਾਹਮਣੇ ਆਉਣ ਨਾਲ ਪੁਲਿਸ ਦੀ ਪੋਲ ਖੁੱਲ੍ਹ ਗਈ।






















