Breaking | ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ,ਡਰੱਗ ਮਾਮਲੇ 'ਚ SIT ਨੇ ਕੀਤਾ ਤਲਬ,ਚੋਣਾਂ ਖ਼ਤਮ - ਜਾਂਚ ਨੇ ਫਿਰ ਤੋਂ ਤੇਜ਼ੀ ਫੜੀ
Breaking | ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ,ਡਰੱਗ ਮਾਮਲੇ 'ਚ SIT ਨੇ ਕੀਤਾ ਤਲਬ,ਚੋਣਾਂ ਖ਼ਤਮ - ਜਾਂਚ ਨੇ ਫਿਰ ਤੋਂ ਤੇਜ਼ੀ ਫੜੀ
#Punjab #Drugcase #Shiromaniakalidal #Bikrammajithia #SAD #SIT #abplive
ਮਜੀਠੀਆ ਦੀਆਂ ਵਧੀਆਂ ਮੁਸ਼ਕਿਲਾਂ
SIT ਨੇ 18 ਜੂਨ ਨੂੰ ਪੇਸ਼ ਹੋਣ ਲਈ ਭੇਜਿਆ ਨੋਟਿਸ
ਮਜੀਠੀਆ ਤੋਂ ਜਾਇਦਾਦ ਅਤੇ ਹੋਰ ਦਸਤਾਵੇਜ਼ ਵੀ ਮੰਗੇ
ਚੋਣਾਂ ਖ਼ਤਮ - ਜਾਂਚ ਨੇ ਫਿਰ ਤੋਂ ਤੇਜ਼ੀ ਫੜੀ
ਪੰਜਾਬ ਵਿੱਚ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਤੇਜ਼ ਹੁੰਦੀ ਨਜ਼ਰ ਆ ਰਹੀ ਹੈ
ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਮੁੜ ਪੁੱਛਗਿੱਛ ਕਰੇਗੀ।
ਜਿਸ ਦੇ ਲਈ SIT ਨੇ ਮਜੀਠੀਆ ਨੂੰ 18 ਜੂਨ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।
ਮਜੀਠੀਆ ਨੂੰ ਪੁੱਛਗਿੱਛ ਲਈ ਪਟਿਆਲਾ ਪੁਲਿਸ ਲਾਈਨ ਵਿਖੇ ਪੇਸ਼ ਹੋਣਾ ਪਵੇਗਾ।
ਇਸ ਦੇ ਨਾਲ ਹੀ ਮਜੀਠੀਆ ਤੋਂ ਜਾਇਦਾਦ ਅਤੇ ਹੋਰ ਦਸਤਾਵੇਜ਼ ਵੀ ਮੰਗੇ ਗਏ।
ਇਥੇ ਇਹ ਵੀ ਜ਼ਿਕਰ ਏ ਖਾਸ ਹੈ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਮਜੀਠੀਆ ਮਾਮਲੇ ਵਿੱਚ ਇੱਕ ਨਵੀਂ ਐਸਆਈਟੀ ਬਣਾਈ ਗਈ ਸੀ।
ਐਸਆਈਟੀ ਦੀ ਜ਼ਿੰਮੇਵਾਰੀ ਪਟਿਆਲਾ ਰੇਂਜ ਦੇ ਡੀਆਈਜੀ ਐਚਐਸ ਭੁੱਲਰ ਨੂੰ ਦਿੱਤੀ ਗਈ ਹੈ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਸੇਵਾਮੁਕਤ ਹੋਣ ਤੋਂ ਬਾਅਦ ਸਰਕਾਰ ਨੇ ਐਸਆਈਟੀ ਦਾ ਪੁਨਰਗਠਨ ਕੀਤਾ ਸੀ। ਐਸਆਈਟੀ ਵਿੱਚ ਡੀਆਈਜੀ ਭੁੱਲਰ ਤੋਂ ਇਲਾਵਾ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਅਤੇ ਧੂਰੀ ਦੇ ਐਸਪੀ ਯੋਗੇਸ਼ ਸ਼ਰਮਾ ਅਤੇ ਕੁਝ ਹੋਰ ਅਧਿਕਾਰੀ ਸ਼ਾਮਲ ਸਨ। ਐਸਆਈਟੀ ਨੇ ਉਸ ਤੋਂ ਤਿੰਨ ਤੋਂ ਚਾਰ ਵਾਰ ਪੁੱਛਗਿੱਛ ਕੀਤੀ ਹੈ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮਾਮਲਾ ਠੰਢਾ ਪੈ ਗਿਆ ਸੀ। ਅਪ੍ਰੈਲ ਤੋਂ ਮਈ ਤੱਕ ਕਿਸੇ ਤੋਂ ਵੀ ਪੁੱਛਗਿੱਛ ਨਹੀਂ ਕੀਤੀ ਗਈ ਸੀ।
ਪਰ ਜਿਵੇਂ ਹੀ ਚੋਣਾਂ ਖਤਮ ਹੋਈਆਂ ਹਨ, ਜਾਂਚ ਨੇ ਫਿਰ ਤੋਂ ਤੇਜ਼ੀ ਫੜ ਲਈ ਹੈ।
ਇਸ ਤੋਂ ਪਹਿਲਾਂ ਮਜੀਠੀਆ ਦੇ ਕਰੀਬੀ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਪੁਲਿਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ ਤਿੰਨ ਸਾਲ ਪਹਿਲਾਂ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ।
ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ। 5 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਮਜੀਠੀਆ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।
ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਜਿਸ ਕੇਸ ਵਿੱਚ ਉਹ ਜੇਲ੍ਹ ਤੋਂ ਬਾਹਰ ਆਏ ਹਨ, ਉਸ ਵਿੱਚ ਹਾਲੇ ਤੱਕ ਕੋਈ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਉਸ ਕੋਲੋਂ ਕੋਈ ਰਿਕਵਰੀ ਨਹੀਂ ਹੋਈ ਹੈ। ਇਹ ਸਭ ਕੁਝ ਸਿਆਸੀ ਰੰਜਿਸ਼ ਦੇ ਤਹਿਤ ਕੀਤਾ ਜਾ ਰਿਹਾ ਹੈ |