ਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤ

Continues below advertisement

ਬਰਨਾਲਾ 'ਚ ਵੱਡਾ ਹਾਦਸਾ, 3 ਕਿਸਾਨ ਔਰਤਾਂ ਦੀ ਮੌ*ਤ

ਬਰਨਾਲਾ 'ਚ ਦੋ ਕਿਸਾਨ ਜਥੇਬੰਦੀਆਂ ਦੀਆਂ ਦੋ ਬੱਸਾਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਈਆਂ, ਜਿਸ 'ਚ 3 ਕਿਸਾਨ ਔਰਤਾਂ ਦੀ ਮੌਤ, 41 ਜ਼ਖਮੀਆਂ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ 'ਚ ਦਾਖਲ, 6 ਗੰਭੀਰ ਜ਼ਖਮੀਆਂ ਨੂੰ ਰੈਫਰ ਕਰ ਦਿੱਤਾ ਗਿਆ ਹੈ।

ਖਨੌਰੀ ਸਰਹੱਦ 'ਤੇ ਕਿਸਾਨ ਮਹਾਂ ਪੰਚਾਇਤ 'ਚ ਸ਼ਾਮਲ ਹੋਣ ਲਈ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪਿੰਡ ਡੱਲੇਵਾਲ ਤੋਂ ਬੱਸ ਟਰੱਕ ਨਾਲ ਟਕਰਾ ਜਾਣ ਕਾਰਨ ਬਰਨਾਲਾ ਸਬ ਜੇਲ੍ਹ ਨੇੜੇ ਹਾਦਸਾ ਵਾਪਰ ਗਿਆ।

ਅਤੇ ਦੂਜਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਿਸਾਨਾਂ ਨਾਲ ਭਰੀ ਇੱਕ ਬੱਸ ਬੇਕਾਬੂ ਹੋ ਕੇ ਬਰਨਾਲਾ ਬਠਿੰਡਾ ਨੈਸ਼ਨਲ ਹਾਈਵੇਅ ਦੇ ਪੁਲ 'ਤੇ ਪਲਟ ਗਈ।


ਦੂਜਾ ਸੜਕ ਹਾਦਸਾ ਬਠਿੰਡਾ ਨੈਸ਼ਨਲ ਹਾਈਵੇਅ ਦੇ ਬਾਈਪਾਸ 'ਤੇ ਵਾਪਰਿਆ, ਜਿੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬੱਸ ਪਲਟ ਗਈ, ਜਿਸ ਕਾਰਨ 3 ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਕਈ ਕਿਸਾਨ ਗੰਭੀਰ ਜ਼ਖ਼ਮੀ ਹੋ ਗਏ, ਜੋ ਕਿ ਪਿੰਡ ਕੋਠੇ ਦੇ ਰਹਿਣ ਵਾਲੇ ਸਨ ਬਠਿੰਡਾ ਜ਼ਿਲ੍ਹੇ ਦੇ ਗੁਰੂ ਹਰਿਆਣੇ ਜ਼ਿਲ੍ਹੇ ਦੇ ਟੋਹਾਣਾ ਵਿੱਚ ਹੋ ਰਹੀ ਕਿਸਾਨ ਮਹਾਂ ਪੰਚਾਇਤ ਵਿੱਚ ਹਿੱਸਾ ਲੈਣ ਜਾ ਰਹੇ ਸਨ।

ਵੱਡੀ ਗਿਣਤੀ ਵਿੱਚ ਕਿਸਾਨ ਜ਼ਖਮੀ ਹੋਣ ਦਾ ਅਨੁਮਾਨ ਹੈ ਅਤੇ ਕਈ ਗੰਭੀਰ ਜ਼ਖਮੀ ਕਿਸਾਨਾਂ ਨੂੰ ਬਠਿੰਡਾ, ਲੁਧਿਆਣਾ ਅਤੇ ਪਟਿਆਲਾ ਰੈਫਰ ਵੀ ਕੀਤਾ ਜਾ ਰਿਹਾ ਹੈ।

ਮਰਨ ਵਾਲੀਆਂ ਤਿੰਨ ਔਰਤਾਂ ਬੀਕੇਯੂ ਉਗਰਾਹਾ ਸੰਸਥਾ ਦੀਆਂ ਦੱਸੀਆਂ ਜਾਂਦੀਆਂ ਹਨ।

ਪੁਲਿਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਫਿਲਹਾਲ ਹਾਦਸੇ ਦਾ ਕਾਰਨ ਧੁੰਦ ਦੱਸਿਆ ਜਾ ਰਿਹਾ ਹੈ।

 

Continues below advertisement

JOIN US ON

Telegram