Shiromani Akali Dal ਦੇ ਬਾਗੀ ਧੜੇ 'ਤੇ ਵੱਡੀ ਕਾਰਵਾਈ, 8 ਲੀਡਰਾਂ ਨੂੰ ਪਾਰਟੀ 'ਚੋਂ ਕੱਡਿਆ

Continues below advertisement

Shiromani Akali Dal ਦੇ ਬਾਗੀ ਧੜੇ 'ਤੇ ਵੱਡੀ ਕਾਰਵਾਈ, 8 ਲੀਡਰਾਂ ਨੂੰ ਪਾਰਟੀ 'ਚੋਂ ਕੱਡਿਆ

ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਲਿਆ ਵੱਡਾ ਐਕਸ਼ਨ । ਪਾਰਟੀ ਦੇ ਬਾਗੀ ਹੋਏ ਲੀਡਰਾਂ ਨੂੰ ਅਕਾਲੀ ਦਲ ਨੇ ਮੁੱਢਲੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ । ਪਾਰਟੀ ਦਾ ਅਨੁਸ਼ਾਸਨ ਭੰਗ ਕਰਨ ਦਾ ਆਰੋਪ । ਪਰਮਿੰਦਰ ਸਿੰਘ ਢਿੰਡਸਾ, ਬੀਬੀ ਜਗੀਰ ਕੌਰ , ਸਿਕੰਦਰ ਸਿੰਘ ਮਲੂਕਾ , ਗੁਰਪ੍ਰਤਾਪ ਸਿੰਘ ਵਡਾਲਾ , ਗੁਰਪ੍ਰਤਾਪ ਸਿੰਘ ਵਡਾਲਾ, ਸਿਕੰਦਰ ਸਿੰਘ ਮਲੂਕਾ, ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਚਰਨਜੀਤ ਸਿੰਘ ਬਰਾੜ, ਸੁਰਿੰਦਰ ਸਿੰਘ ਠੇਕੇਦਾਰ, ਨੂੰ ਅਕਾਲੀ ਦਲ ਨੇ ਪਾਰਟੀ ਚੋਂ ਬਾਹਰ ਕੱਢਿਆ । ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਸ. ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਸ. ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸ. ਗੁਲਜਾਰ ਸਿੰਘ ਰਾਣੀਕੇ (ਟੈਲੀਫੋਨ ਰਾਹੀਂ) ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਦੇ ਹੇਠ ਲਿਖੇ ਆਗੂਆਂ ਜਿਹਨਾਂ ਵਿੱਚ ਸ. ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਸਿਕੰਦਰ ਸਿੰਘ ਮਲੂਕਾ, ਸ. ਸੁਰਜੀਤ ਸਿੰਘ ਰੱਖੜਾ, ਸ. ਸੁਰਿੰਦਰ ਸਿੰਘ ਠੇਕੇਦਾਰ  ਅਤੇ ਸ. ਚਰਨਜੀਤ ਸਿੰਘ ਬਰਾੜ ਸ਼ਾਮਲ ਹਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ। ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਰਣੈ ਤੇ ਪਹੁੰਚੀ ਕਿ ਉਪਰੋਕਤ ਆਗੂਆਂ ਵੱਲੋਂ ਲਗਾਤਾਰ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਵਾਲੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਅਨੁਸ਼ਾਸ਼ਨੀ ਕਮੇਟੀ ਦੇ ਮੈਂਬਰਾਂ ਨੇ ਇਹ ਮਹਿਸੂਸ ਕੀਤਾ ਕਿ ਪਾਰਟੀ ਦੀ ਵਰਕਿੰਗ ਕਮੇਟੀ  ਦੀ ਮੀਟਿੰਗ 26 ਜੂਨ, 2024 ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਉਪਰੋਕਤ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ ਉਹ ਪਾਰਟੀ ਫੋਰਮ ਉਪਰ ਆ ਕੇ ਕਹਿਣ। ਅਗਰ ਉਹ ਪਾਰਟੀ ਦੀ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਏ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਅ ਲਾਉਣ ਲਈ ਝੂਠਾ ਭੰਡੀ ਪ੍ਰਚਾਰ ਕਰਦੇ ਹਨ ਤਾਂ ਇਹ ਸਮਝਿਆ ਜਾਵੇਗਾ ਕਿ ਉਹਨਾਂ ਦਾ ਪਾਰਟੀ ਜਥੇਬੰਦੀ ਵਿੱਚ ਕੋਈ ਭਰੋਸਾ ਨਹੀਂ। ਪਰ ਇਹਨਾਂ ਆਗੂਆਂ ਨੇ ਸੰਜਮ ਦਿਖਾਉਣ ਦੀ ਥਾਂ ਉਲਟਾ ਪਾਰਟੀ ਖਿਲਾਫ ਖੁੱਲ ਕੇ ਯੋਜਨਾਬੱਧ ਤਰੀਕੇ ਨਾਲ ਕੂੜ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ। ਅਜਿਹੀ ਅਨਸ਼ਾਸ਼ਨਹੀਣਤਾ ਨੂੰ ਕਿਸੇ ਵੀ ਤਰੀਕੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। 

Continues below advertisement

JOIN US ON

Telegram