Manpreet Badal Vs Raja Warring | ਲੋਕਾਂ ਨੇ ਰਾਜਾ ਵੜਿੰਗ ਦਾ ਹੰਕਾਰ ਤੋੜਿਆ ,ਮਨਪ੍ਰੀਤ ਬਾਦਲ ਦਾ ਵੱਡਾ ਬਿਆਨ
Manpreet Badal Vs Raja Warring | ਲੋਕਾਂ ਨੇ ਰਾਜਾ ਵੜਿੰਗ ਦਾ ਹੰਕਾਰ ਤੋੜਿਆ ,ਮਨਪ੍ਰੀਤ ਬਾਦਲ ਦਾ ਵੱਡਾ ਬਿਆਨ
ਮਨਪ੍ਰੀਤ ਬਾਦਲ ਨੇ ਗਿੱਦੜਬਾਹਾ ਜ਼ਿਮਨੀ ਚੋਣ 'ਚ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕੀਤੀ ਹੈ। ਕਰੀਬ ਸਾਢੇ ਤਿੰਨ ਮਿੰਟ ਦੀ ਇਸ ਵੀਡੀਓ ਵਿੱਚ ਉਨ੍ਹਾਂ ਨੇ ਗਿੱਦੜਬਾਹਾ ਦੇ ਲੋਕਾਂ ਦਾ ਉਨ੍ਹਾਂ ਨੂੰ ਵੋਟ ਪਾਉਣ ਲਈ ਧੰਨਵਾਦ ਕੀਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਡਿੰਪੀ ਢਿੱਲੋਂ ਨੂੰ ਜਿੱਤ ਦੀ ਵਧਾਈ ਵੀ ਦਿੱਤੀ ਹੈ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਨੇ ਰਾਜਾਵੜਿੰਗ ਨੂੰ ਹੰਕਾਰੀ ਕਹਿ ਕੇ ਵਿਅੰਗ ਵੀ ਕੀਤਾ ਹੈ।
ਵੀਡੀਓ ਰਾਹੀਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਗਿੱਦੜਬਾਹਾ ਦੇ ਚੋਣ ਮੈਦਾਨ ਵਿੱਚ ਪੁਰਾਣੇ ਰਿਸ਼ਤਿਆਂ ਨੂੰ ਮੁੜ ਪੱਕਾ ਕਰਨ ਲਈ ਦੋ ਮਹੀਨੇ ਦਾ ਸਮਾਂ ਕਾਫੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਉਦੇਸ਼ ਗਿੱਦੜਬਾਹਾ ਦੇ ਲੋਕਾਂ ਨਾਲ ਸਾਰੀ ਉਮਰ ਜੁੜੇ ਰਹਿਣਾ ਹੈ ਅਤੇ 2027 ਵਿੱਚ ਭਾਜਪਾ ਦੀ ਸਰਕਾਰ ਬਣਾਉਣ ਦਾ ਵਾਅਦਾ ਕੀਤਾ।
ਇਸ ਚੋਣ ਮੁਕਾਬਲੇ ਵਿੱਚ ਮਨਪ੍ਰੀਤ ਨੂੰ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਤੋਂ ਸਖ਼ਤ ਮੁਕਾਬਲੇ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਾਂਗਰਸ ਦੀ ਅੰਮ੍ਰਿਤਾ ਵੜਿੰਗ ਅਤੇ ‘ਆਪ’ ਦੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਵੀ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਡਿੰਪੀ ਆਪਣੇ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਗੇ।