ਅੰਮ੍ਰਿਤਸਰ 'ਚ ਖੇਤੀ ਕਾਨੂੰਨ ਖਿਲਾਫ਼ ਔਰਤਾਂ ਦੀ ਵਿਸ਼ਾਲ ਰੈਲੀ, ਕੇਂਦਰ ਨੂੰ ਲਲਕਾਰ

Continues below advertisement
ਅੱਜ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਰੇਲ ਰੋਕੋ ਅੰਦੋਲਨ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਅੰਮ੍ਰਿਤਸਰ ਸ਼ਹਿਰ ਦੀ ਰਣਜੀਤ ਅੇਵਨਿਊ ਗਰਾਊਂਡ 'ਚ ਔਰਤਾਂ ਦਾ ਵਿਸ਼ਾਲ ਇਕੱਠ ਕਰਕੇ ਕੇਂਦਰ ਸਰਕਾਰ ਖਿਲਾਫ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਵੱਡੀ ਗਿਣਤੀ 'ਚ ਇੱਥੇ ਔਰਤਾਂ ਨੇ ਇਕੋ ਜਿਹੀਆਂ ਕੇਸਰੀ ਚੁੰਨੀਆਂ ਲੈਕੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।
ਅੰਮ੍ਰਿਤਸਰ ‘ਚ ਇਸ ਪ੍ਰਦਰਸ਼ਨ ਦੌਰਾਨ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਡਾਨੀ ਤੇ ਅੰਬਾਨੀ ਦਾ ਪੁੱਤਲਾ ਵੀ ਸਾੜਿਆ ਗਿਆ। ਵੱਡੀ ਗਿਣਤੀ ਪੁੱਜੀਆਂ ਔਰਤਾਂ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਹੁਣ ਕੇਂਦਰ ਸਰਕਾਰ ਦੇ ਖਿਲਾਫ ਲੜਾਈ 'ਚ ਕੁਦ ਗਈਆਂ ਹਨ ਅਤੇ ਇਸ ਲੜਾਈ ਨੂੰ ਹੁਣ ਅਖੀਰ ਤਕ ਝਾਂਸੀ ਦੀ ਰਾਣੀ ਵਾਂਗ ਲੜਨਗੀਆਂ।
Continues below advertisement

JOIN US ON

Telegram