Sikh Women Helmet | ਸਿੱਖ ਔਰਤਾਂ ਵੱਲੋਂ ਹੈਲਮੇਟ ਨਾ ਪਹਿਨਣ 'ਤੇ ਸਖ਼ਤ ਹੋਇਆ ਹਾਈਕੋਰਟ
Sikh Women Helmet | ਸਿੱਖ ਔਰਤਾਂ ਵੱਲੋਂ ਹੈਲਮੇਟ ਨਾ ਪਹਿਨਣ 'ਤੇ ਸਖ਼ਤ ਹੋਇਆ ਹਾਈਕੋਰਟ
#Sikh #Women #Helmet #Chandighar #abpsanjha #abplive
ਚੰਡੀਗੜ੍ਹ 'ਚ ਸਿੱਖ ਔਰਤਾਂ ਨੂੰ ਹੈਲਮੇਟ ਤੋਂ ਛੋਟ ਦੇਣ ਬਾਰੇ ਕੇਂਦਰ ਸਰਕਾਰ ਦੇ ਜਵਾਬ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਵਾਂ ਹਲਫ਼ਨਾਮਾ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।ਹਾਈ ਕੋਰਟ ਵਿੱਚ ਆਪਣੇ ਜਵਾਬ ਵਿੱਚ ਕੇਂਦਰ ਸਰਕਾਰ ਨੇ ਕਿਹਾ ਕਿ ਮੋਟਰ ਵਹੀਕਲ ਐਕਟ ਵਿੱਚ ਅਜਿਹੀ ਕੋਈ ਛੋਟ ਨਹੀਂ ਹੈ, ਪਰ ਰਾਜ ਸਰਕਾਰ ਨੂੰ ਕਾਨੂੰਨ ਬਣਾਉਣ ਦਾ ਅਧਿਕਾਰ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਇਸ ਮਾਮਲੇ 'ਚ ਸ਼੍ਰੋਮਣੀ ਕਮੇਟੀ ਤੋਂ ਵੀ ਜਵਾਬ ਮੰਗਿਆ ਹੈ।ਹਾਈਕੋਰਟ ਨੇ ਕਿਹਾ, ਸਿੱਖ ਔਰਤਾਂ ਦੀ ਪਛਾਣ ਕਿਵੇਂ ਹੋਵੇਗੀ ? ਕੀ ਹਰ ਵਾਹਨ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਪੁੱਛੀ ਜਾਵੇਗੀ ? ਹਾਈ ਕੋਰਟ ਨੇ ਮੋਟਰ ਵਾਹਨ ਹਾਦਸਿਆਂ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ।






















