ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਮਾਈਨਿੰਗ ਮਾਫੀਆ ਨੂੰ ਜੜ੍ਹੋਂ ਖ਼ਤਮ ਕਰਨ ਦਾ ਭਰਿਆ ਦਮ, ਸੁਣੋ ਸੈਸ਼ਨ ਦੌਰਾਨ ਕੀ ਕੁਝ ਬੋਲੇ ਮੰਤਰੀ ਜੀ
Punjab Budget Session 2022: ਪੰਜਾਬ ਵਿਧਾਨ ਸਭਾ ਦਾ ਦੂਜਾ ਦਿਨ ਵੀ ਹੰਗਾਮੇ ਭਰਿਆ ਰਿਹਾ। ਇਸ ਦੌਰਾਨ ਵਿਰੋਧੀਆਂ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੇ ਦਮ ਭਰਿਆ ਕਿ ਮਾਈਨਿੰਗ ਮਾਫੀਆ ਖਿਲਾਫ ਐਕਸ਼ਨ ਲਗਾਤਾਰ ਜਾਰੀ ਹੈ। ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਬੈਂਸ (Mining Minister Harjot Bains) ਨੇ ਦੱਸਿਆ ਕਿ 16 ਮਾਰਚ 2022 ਤੋਂ ਲੈ ਕੇ 22 ਜੂਨ 2022 ਤੱਕ ਪੰਜਾਬ ਸਰਕਾਰ ਨੂੰ 30 ਕਰੋੜ 8 ਲੱਖ ਰੁਪਏ ਦੀ ਆਮਦਨ ਹੋਈ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ (Punjab Government) ਦੀ ਪਾਲਿਸੀ ਅਨੁਸਾਰ 7 ਬਲਾਕ ਦਿੱਤੇ ਗਏ ਸਨ ਜਿਨ੍ਹਾਂ ਵਿਚੋਂ 3 ਬੰਦ ਪਏ ਹਨ। ਜਦਕਿ ਨਜਾਇਜ਼ ਮਾਈਨਿੰਗ ਕਰਨ ਵਾਲਿਆਂ ਦੇ ਖਿਲਾਫ਼ 277 ਕੇਸ ਦਰਜ ਕੀਤੇ ਜਾ ਚੁੱਕੇ ਹਨ। ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਸਾਢੇ ਪੰਜ ਰੁਪਏ ਫੁੱਟ ਰੇਤੇ ਦਾ ਰੇਟ ਤਹਿ ਤਾਂ ਕਰ ਦਿੱਤਾ ਸੀ ਪ੍ਰੰਤੂ ਪੰਜਾਬ ਦੇ ਲੋਕਾਂ ਨੂੰ ਇਸ ਰੇਟ ’ਤੇ ਰੇਤਾ ਮਿਲਿਆ ਨਹੀਂ। ਹੁਣ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਸਸਤਾ ਰੇਤਾ ਅਤੇ ਬਜਰੀ ਮੁਹੱਈਆ ਕਰਵਾਏਗੀ। ਹਰਜੋਤ ਬੈਂਸ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ (former Congress MLA Joginder Pal) 'ਤੇ ਹੋਈ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬੇ ਚੋਂ ਮਾਈਨਿੰਗ ਨੂੰ ਜੜੋ ਖ਼ਤਮ ਕੀਤਾ ਜਾਵੇਗਾ।