ਯੂਨੀਵਰਸਿਟੀ ਮਾਮਲੇ 'ਤੇ ਮੰਤਰੀ ਬਲਜੀਤ ਕੌਰ ਦਾ ਬਿਆਨ
ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ 'ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇੱਥੇ ਪੜ੍ਹਦੇ ਇੱਕ ਵਿਦਿਆਰਥੀ ਨੇ 60 ਦੇ ਕਰੀਬ ਵਿਦਿਆਰਥਣਾਂ ਦੇ ਨਹਾਉਣ ਦੀ ਵੀਡੀਓ ਵਾਇਰਲ ਕਰ ਦਿੱਤੀ। ਉਸ ਨੇ ਇਹ ਵੀਡੀਓ ਸ਼ਿਮਲਾ 'ਚ ਰਹਿੰਦੇ ਆਪਣੇ ਦੋਸਤ ਨੂੰ ਭੇਜੀ ਸੀ। ਉਸ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ। ਇਸ ਗੱਲ ਦਾ ਪਤਾ ਲੱਗਣ 'ਤੇ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।