ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ
Continues below advertisement
ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਖੱਜਲ ਖੁਆਰੀ ਅਤੇ ਦੇਰੀ ਦੇ ਸਮਾਂਬੱਧ ਮੁਹੱਈਆ ਕਰਵਾਈਆਂ ਜਾਣ ਅਤੇ ਯੋਜਨਾਬੱਧ ਤਰੀਕੇ ਨਾਲ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਉਸਾਰਿਆ ਜਾਵੇ। ਅੱਜ ਇੱਥੇ ਪੁੱਡਾ ਭਵਨ ਵਿਖੇ ਵਿਭਾਗ ਅਤੇ ਇਸ ਦੇ ਅਧੀਨ ਵਿਕਾਸ ਅਥਾਰਟੀਆਂ ਦੀ ਪਲੇਠੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਬਿਹਤਰ ਨਾਗਰਿਕ ਸੇਵਾਵਾਂ ਦੇਣਾ ਪ੍ਰਮੁੱਖ ਪਹਿਲ ਹੈ ਅਤੇ ਇਸੇ ਵਚਨਬੱਧਤਾ ਉੱਤੇ ਡੱਟ ਕੇ ਪਹਿਰਾ ਦਿੱਤਾ ਜਾਵੇ।
Continues below advertisement