ਖੰਨਾ ਮੰਡੀ ਪਹੁੰਚੇ ਮੰਤਰੀ ਤਰੁਣਪ੍ਰੀਤ ਸੋਂਧ ਨੇ ਝੋੋਨੇ ਦੀ ਖਰੀਦ 'ਤੇ ਕੀ ਕਿਹਾ?
ਖੰਨਾ ਮੰਡੀ ਪਹੁੰਚੇ ਮੰਤਰੀ ਤਰੁਣਪ੍ਰੀਤ ਸੋਂਧ ਨੇ ਝੋੋਨੇ ਦੀ ਖਰੀਦ 'ਤੇ ਕੀ ਕਿਹਾ?
ਪੰਜਾਬ ਭਰ ਦੀਆਂ ਮੰਡੀਆਂ 'ਚ ਝੋਣੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਦਾ ਦਾਵਾ ਕੀਤਾ ਗਿਆ ਸੀ, ਇਸ ਦੌਰਾਨ ਮਜਦੂਰ, ਆੜ੍ਹਤੀ ਅਤੇ ਸ਼ੈਲਰ ਮਾਲਕਾਂ ਵਲੋਂ ਕੀਤੀ ਹਡ਼ਤਾਲ ਕਾਰਨ ਕਿਸਾਨਾਂ ਨੂੰ ਚਿੰਤਾ ਵਿੱਚ ਪਾ ਦਿੱਤਾ, ਕਿਸਾਨ ਜਥੇਬੰਦੀਆਂ ਵਲੋਂ ਵੀ 13 ਤਰੀਕ ਨੂੰ 3 ਘੰਟੇ ਲਈ ਜੀ ਟੀ ਰੋਡ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ, ਅਜਿਹੇ ਵਿੱਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਅਤੇ ਅਧਿਕਾਰੀ ਏਸ਼ੀਆ ਦੀ ਸੱਭ ਵੱਡੀ ਦਾਣਾ ਮੰਡੀ ਖੰਨਾ 'ਚ ਪਹੁੰਚੇ ਅਤੇ ਵਪਾਰੀਆਂ ਨਾਲ ਬੈਠਕ ਕੀਤੀ, ਮੰਤਰੀ ਸੌਂਦ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕੀ ਕਿਸਾਨਾਂ ਦਾ ਦਾਣਾ ਦਾਣਾ ਚੁੱਕਿਆ ਜਾਵੇਗਾ, ਉੱਥੇ ਹੀ ਕਿਸਾਨ ਜਥੇਬੰਦੀਆਂ ਵਲੋਂ ਬੰਦ ਦੇ ਸੱਦੇ ਬਾਰੇ ਬੋਲਦਿਆਂ ਮੰਤਰੀ ਸੌਂਦ ਨੇ ਕਿਹਾ ਇਹ ਉਹਨਾਂ ਦਾ ਨਿੱਝੀ ਫੈਸਲਾ ਹੈ ਪਰ ਅਸੀਂ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦੇਵਾਂ ਗੇ, ਅਤੇ ਕਿਸਾਨਾਂ ਦੀ ਫ਼ਸਲ ਬਿਕਦੀਆਂ ਪੇਮੈਂਟ ਕਰ ਦਿੱਤੀ ਜਾਵੇਗੀ।