Udta Punjab | Amritsar 'ਚ ਚਿੱਟੇ ਦੀ ਲੋਰ 'ਚ ਨਾਬਾਲਗ ਲੜਕੀ, ਵੀਡੀਓ ਵਾਇਰਲ ਹੋਣ 'ਤੇ ਪੁਲਿਸ ਨੇ ਲਿਆ ਐਕਸ਼ਨ
Udta Punjab | Amritsar 'ਚ ਚਿੱਟੇ ਦੀ ਲੋਰ 'ਚ ਨਾਬਾਲਗ ਲੜਕੀ, ਵੀਡੀਓ ਵਾਇਰਲ ਹੋਣ 'ਤੇ ਪੁਲਿਸ ਨੇ ਲਿਆ ਐਕਸ਼ਨ
#Punjab #Crime #Drug #amritsar #Punjabpolice #Bhagwantmann #abplive
ਪੰਜਾਬ ਵਿੱਚ ਨਸ਼ੇ ਨੂੰ ਲੈ ਕੇ ਹਾਈਕੋਰਟ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਚਿੰਤਾ ਵਿੱਚ ਹੈ। ਅਜਿਹੇ ਵਿੱਚ ਸਰਕਾਰ ਤਾਂ ਦਾਅਵੇ ਕਰਦੀ ਹੈ ਕਿ ਨਸ਼ਾ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਪਰ ਇੱਕ ਵੀਡੀਓ ਨੇ ਇਹਨਾਂ ਸਾਰੇ ਦਾਆਵਿਆਂ ਦੀ ਫੂਕ ਕੱਢ ਦਿੱਤੀ ਹੈ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਆਪਣੇ ਟਵੀਟਰ ਹੈਂਡਲ (X) 'ਤੇ ਇੱਕ ਵੀਡੀਓ ਸਾਂਝੀ ਕੀਤੀ ਗਈ ਜਿਸ ਵਿੱਚ ਇੱਕ ਲੜਕੀ ਚਿੱਟੇ ਦੇ ਨਸ਼ੇ ਵਿੱਚ ਹੈ ਅਤੇ ਉਸ ਨੂੰ ਕੋਈ ਹੋਸ਼ ਨਹੀਂ ਹੈ।
ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਵੀਡੀਓ ਜੰਡਿਆਲਾ ਗੁਰੂ ਦੀ ਹੈ। ਇਸ ਇਲਾਕੇ ਦੇ ਵਿਧਾਇਕ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹਨ।
ਪੰਧੇਰ ਨੇ ਚਿੰਤਾ ਜਤਾਈ ਕਿ ਪੰਜਾਬ ਦੀਆਂ ਲੜਕੀਆਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਅਜਿਹੀਆਂ ਵੀਡੀਓਜ਼ ਨੂੰ ਦੇਖ ਕੇ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਸਭ ਫੇਲ੍ਹ ਹੁੰਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ 'ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਰੰਗਲਾ ਪੰਜਾਬ ਦੇਖੋ।
ਉਥੇ ਹੀ ਵੀਡੀਓ ਵਾਇਰਲ ਹੋਣ ਦੇ ਤਿੰਨ ਘੰਟੇ ਦੇ ਅੰਦਰ ਹੀ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ। ਜਿਸ ਤੋਂ ਬਾਅਦ ਪੁਲਸ ਨੇ ਇਸ ਲੜਕੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੜਕੀ ਦੇ ਬਰਾਮਦ ਹੋਣ ਅਤੇ ਹਸਪਤਾਲ ਵਿੱਚ ਦਾਖਲ ਹੋਣ ਦੀ ਵੀਡੀਓ ਸਾਂਝੀ ਕਰਦੇ ਹੋਏ ਕਿਹਾ - ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਤੁਰੰਤ ਕਾਰਵਾਈ ਨੇ ਬੱਚੀ ਦੀ ਜਾਨ ਬਚਾਈ।ਲੜਕੀ ਮਾਨਸਿਕ ਅਤੇ ਸਰੀਰਕ ਤੌਰ 'ਤੇ ਜ਼ਖਮੀ ਹਾਲਤ 'ਚ ਮਿਲੀ।
ਲੇਕਿਨ ਇਸ ਵੀਡੀਓ ਨੇ ਨਸ਼ੇ ਚ ਗ਼ਲਤਾਨ ਪੰਜਾਬ ਦੀ ਹਕੀਕਤ ਨੂੰ ਇਕ ਵਾਰ ਫ਼ਿਰ ਤੋਂ ਜਗ ਜਾਹਰ ਕਰ ਦਿੱਤਾ ਹੈ |
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...