MLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHA
MLA Gurpreet Gogi | ਕੀ ਹੋਇਆ ਵਿਧਾਇਕ ਗੋਗੀ ਨਾਲ? ਕਿਵੇਂ ਚੱਲੀ ਗੋਲੀ... | LUDHIANA | ABP SANJHA
ਬੀਤੀ ਰਾਤ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦਾ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਇਸ ਘਟਨਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਜਤਾਉਂਦਿਆਂ ਹੋਇਆਂ ਪਰਮਾਤਮਾ ਅੱਗੇ ਉਨ੍ਹਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ ਹੈ।
ਮੁੱਖ ਮੰਤਰੀ ਨੇ ਟਵਿੱਟਰ 'ਤੇ ਲਿਖਿਆ, "ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ"






















