ਵਿਧਾਇਕ labh singh ugoke ਲਾਪਤਾ, ਪਤਾ ਦੱਸਣ ਵਾਲੇ ਨੂੰ ਮਿਲੇਗਾ 101 ਰੁਪਏ ਦਾ ਨਗਦ ਇਨਾਮ
Download ABP Live App and Watch All Latest Videos
View In Appਭਦੌੜ : ਵਿਧਾਨ ਸਭਾ ਹਲਕਾ ਭਦੌੜ ਤੋਂ 'ਆਪ' ਵਿਧਾਇਕ ਲਾਭ ਸਿੰਘ ਉਗੋਕੇ ਦੇ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। 'ਆਪ' ਆਗੂ ਨੇ ਦੋਸ਼ ਲਾਇਆ ਕਿ ਸਥਾਨਕ ਵਿਧਾਇਕ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੇ। ਉਧਰ ਵਿਧਾਇਕ ਦੇ ਸਾਥੀਆਂ ਤੇ ਹਲਕੇ ਦੇ ਲੋਕਾਂ ਨੇ ਕਿਹਾ ਹੈ ਕਿ ਲਾਭ ਸਿੰਘ ਪੂਰਾ ਹਫਤਾ ਹਲਕੇ 'ਚ ਰਹਿੰਦੇ ਹਨ। ਬਰਨਾਲਾ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਥਾਵਾਂ 'ਤੇ ਪੋਸਟਰ ਲਾਏ ਗਏ ਹਨ। ਇਸ ਮਾਮਲੇ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲਾਪਤਾ ਵਿਧਾਇਕ ਦੇ ਪੋਸਟਰ ਲਗਾਉਣ ਵਾਲੇ ਸੋਹਨ ਲਾਲ ਗੋਇਲ ਅਤੇ ਉਨ੍ਹਾਂ ਦੇ ਸਮਰਥਕ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਦੇ ਨਾਲ ਕੰਮ ਕਰਦੇ ਆਏ ਹਨ। ਇਨ੍ਹਾਂ ਵਿਧਾਨ ਸਭਾ ਵਿੱਚ ਚੋਣਾਂ 'ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਆਪਣੀ ਪੂਰੀ ਤਾਕਤ ਲਗਾ ਦਿੱਤੀ ਸੀ, ਪਰ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।