'ਵਿਧਾਇਕ ਕਹਿੰਦੀ, ਮੇਰੀ ਕੋਈ ਸੁਣਦਾ ਨਹੀਂ' ਲੋਕ ਹੋਏ ਪਰੇਸ਼ਾਨ, ਸੜਕਾਂ ਦਾ ਬੁਰਾ ਹਾਲ
Punjab News: ਕੱਲ੍ਹ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਸੀਐਮ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਨਜਿੱਠਣ ਸਬੰਧੀ ਵੱਡੇ ਫੈਸਲੇ ਲਏ ਜਾ ਸਕਦੇ ਹਨ। ਜ਼ਿਕਰ ਕਰ ਦਈਏ ਕਿ ਸੀਐਮ ਭਗਵੰਤ ਮਾਨ ਅਜੇ ਵੀ ਹਸਪਤਾਲ ‘ਚ ਦਾਖ਼ਲ ਤੇ ਉਹ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਹਸਪਤਾਲ ਤੋਂ ਹੀ ਮੀਟਿੰਗ ਵਿੱਚ ਹਿੱਸਾ ਲੈਣਗੇ।
ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵੱਡੀ ਰਾਹਤ ਦੇਣ ਜਾ ਰਹੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਅਜਿਹੀ ਨੀਤੀ ਲਿਆਉਣ ਜਾ ਰਹੀ ਹੈ, ਜਿਸ ਨਾਲ ਕਿਸਾਨ ਆਪਣੇ ਖੇਤਾਂ ਵਿੱਚ ਜਮ੍ਹਾ ਰੇਤ ਨੂੰ ਕੱਢ ਸਕਣਗੇ। ਯਾਨੀ ਕਿਸਾਨ ਹੜ੍ਹਾਂ ਕਾਰਨ ਖੇਤਾਂ ਵਿੱਚ ਜਮ੍ਹਾ ਰੇਤ ਦੀ ਖੁਦਾਈ ਕਰ ਸਕਣਗੇ। ਇਸ 'ਤੇ ਸਰਕਾਰ ਵੱਲੋਂ ਕੋਈ ਪਾਬੰਦੀ ਨਹੀਂ ਹੋਵੇਗੀ।
ਸਿਸੋਦੀਆ ਨੇ ਕਿਹਾ ਕਿ ਮੌਜੂਦਾ ਮਾਈਨਿੰਗ ਨੀਤੀ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਨਹੀਂ ਹੈ ਪਰ ਮੌਜੂਦਾ ਸਥਿਤੀ ਅਸਾਧਾਰਨ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਨਵੀਂ ਨੀਤੀ ਲਿਆ ਕੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ।






















