ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਕੋਲੋਂ ਜੇਲ੍ਹ 'ਚ ਮੋਬਾਈਲ ਫੋਨ ਬਰਾਮਦ

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਵ ਇੱਕ ਵਾਰ ਫਿਰ ਤੋਂ ਸੁਰਖਈਆਂ ਚ ਹੈ,,,,ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁਲਜ਼ਮ ਮਨ੍ਰਪੀਤ ਸਿੰਘ ਮੰਨਾ ਕੋਲੋਂ ਤਲਾਸ਼ੀ ਦੌਰਾਨ ਜੇਲ੍ਹ ਅੰਦਰ ਹੀ ਮੋਬਾਈਲ ਫੋਨ ਸਮੇਤ ਸਿੰਮ ਕਾਰਡ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ,,,,ਇੰਨਾਂ ਹੀ ਨਹੀਂ ਮਨਪ੍ਰੀਤ ਸਿੰਘ ਮੰਨਾ ਵੱਲੋਂ ਤਲਾਸ਼ੀ ਦੌਰਾਨ ਜੇਲ੍ਹ ਪ੍ਰਸਾਸ਼ਨ ਨੂੰ ਧਮਕਾਉਣ ਦੇ ਨਾਲ ਨਾਲ ਅਧਿਕਾਰੀਆਂ ਨਾਲ ਬਦਸਲੂਕੀ ਵੀ ਕੀਤੀ ਗਈ ਹੈ,,ਜਿਸ ਤੋਂ ਬਾਅਦ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਪੁਲਿਸ ਨੇ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। SHO ਮੋਹਿਤ ਧਵਨ ਨੇ ਕਿਹਾ ਹੈ ਕਿ ਡੀਆਈਜੀ ਦਫਤਰ ਫੌਰੈਂਸਿਕ ਸਾਇਬਰ ਸੈੱਲ ਚ ਮੋਬਾਇਲ ਭੇਜ  ਦਿੱਤੇ ਗਏ ਨੇ ,,,ਤੇ ਮਾਮਲੇ ਦੀ ਪੂਰੀ ਤਹਿ ਤੱਕ ਪਹੁੰਚ ਦੋਸ਼ੀਆੰ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ.

JOIN US ON

Telegram
Sponsored Links by Taboola