ਆਸਟ੍ਰੇਲੀਆ ਦੇ ਮਿਊਜ਼ੀਅਮ 'ਚ ਲੱਗੇਗਾ 1984 ਵੇਲੇ ਖੰਡਿਤ ਹੋਏ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ
Download ABP Live App and Watch All Latest Videos
View In Appਆਸਟ੍ਰੇਲੀਆ ਦੇ ਮਿਊਜ਼ੀਅਮ 'ਚ ਲੱਗੇਗਾ 1984 ਵੇਲੇ ਖੰਡਿਤ ਹੋਏ ਸ੍ਰੀ ਅਕਾਲ ਤਖਤ ਸਾਹਿਬ ਦਾ ਮਾਡਲ
ਅੰਮ੍ਰਿਤਸਰ ਦੇ ਰਹਿਣ ਵਾਲੇ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ (Gurpreet Singh) ਵੱਲੋਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦਾ ਜੂਨ 1984 ਦੇ ਘੱਲੂਘਾਰੇ (1984 operation blue star) ਵਾਪਰਨ ਤੋਂ ਪਹਿਲਾਂ ਜੋ ਸ੍ਰੀ ਅਕਾਲ ਤਖਤ ਸਾਹਿਬ ਜੀ (sri akal takht sahib) ਦਿੱਖ ਹੋਇਆ ਕਰਦੀ ਸੀ ਉਸ ਦਾ ਡਿਟੇਲ ਮਾਡਲ ਤੇ ਜੂਨ 1984 ਦੇ ਘੱਲੂਘਾਰੇ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਜੀ ਦਾ ਮਾਡਲ ਦੋਨੋਂ ਮਾਡਲ ਇਕੱਠੇ ਆਸਟ੍ਰੇਲੀਆ (Australia) ਦੇ ਮਿਊਜ਼ਅਮ ਦੇ ਵਿੱਚ ਸੁਸ਼ੋਭਿਤ ਕਰਨ ਦੇ ਲਈ ਤਿਆਰ ਕੀਤੇ ਗਏ ਹਨ।
ਕਿਸ ਮਕਸਦ ਨਾਲ ਬਣਾਇਆ ਗਿਆ ਘੱਲੂਘਾਰੇ ਦਾ ਇਹ ਮਾਡਲ
ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਡਲ, ਸੋਲਿਡ ਵੁੱਡ ਫਾਈਬਰ ਤੇ ਤੇ ਹੋਰ ਅਨੇਕਾਂ ਫੋਲਡਰ ਕੈਮੀਕਲ ਮਟੀਰੀਅਲ ਦੀ ਵਰਤੋਂ ਕਰਕੇ ਬਣਾਏ ਗਏ ਹਨ। ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਡਲ ਬਣਾਉਣ ਦਾ ਮੁੱਖ ਉਦੇਸ਼ ਹੈ ਕਿ ਦੁਨੀਆ ਨੂੰ ਦੱਸਿਆ ਜਾਵੇ ਸਿੱਖ ਪੰਥ ਨਾਲ ਜੋ ਨਾ-ਇਨਸਾਫ਼ੀ ਹੋਈ ਹੈ ਉਸ ਦਾ ਉਨ੍ਹਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਕਿਸ ਤਰ੍ਹਾਂ ਸਾਡੇ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਇਮਾਰਤ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਸੀ। ਇਸ ਮੌਕੇ ਤੋਪਾਂ, ਟੈਂਕਾਂ ਨਾਲ ਹਮਲਾ ਕਰਕੇ ਸਿੰਘ, ਸਿੰਘਣੀਆਂ, ਬੱਚਿਆਂ ਤੇ ਬਜ਼ੁਰਗਾਂ ਨੂੰ ਸ਼ਹੀਦ ਕਰ ਦਿੱਤਾ ਗਿਆ।