Moga Chori News | ਮੋਗਾ ਪੁਲਿਸ ਵਲੋਂ ਚੋਰ ਨੂੰ ਦਿੱਤੀ ਅਜਿਹੀ ਸਜ਼ਾ;ਕੈਸ਼ ਸਮੇਤ ਸਾਮਾਨ ਕੀਤਾ ਬਰਾਮਦ | Abp Sanjha
ਮੋਗਾ ਦੇ ਮੈਜੇਸਟਿਕ ਚੌਕ ਨੇੜੇ ਸਥਿਤ ਇੱਕ ਫੋਟੋਗ੍ਰਾਫਰ ਦੀ ਦੁਕਾਨ ਤੋਂ ਇੱਕ ਵਿਅਕਤੀ ਵੱਲੋਂ ਦਿਨ-ਦਿਹਾੜੇ ਇੱਕ ਲੈਪਟਾਪ, ਦੋ ਕੈਮਰੇ, 30,000 ਰੁਪਏ ਨਕਦ ਅਤੇ ਹੋਰ ਸਮਾਨ ਚੋਰੀ ਕਰਕੇ ਭੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਚੋਰੀ ਦੇ ਸਾਮਾਨ ਸਮੇਤ ਗ੍ਰਿਫ਼ਤਾਰ ਕਰ ਲਿਆ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸਐਚਓ ਨੇ ਦੱਸਿਆ ਕਿ 21 ਨਵੰਬਰ ਨੂੰ ਮੈਜੇਸਟਿਕ ਚੌਕ ਨੇੜੇ ਪ੍ਰਿੰਸ ਸਟੂਡੀਓ ਵਿੱਚ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੇ ਕਬਜ਼ੇ ਵਿੱਚੋਂ ਸਾਰਾ ਚੋਰੀ ਕੀਤਾ ਸਾਮਾਨ ਅਤੇ 30,000 ਰੁਪਏ ਨਕਦ ਬਰਾਮਦ ਕਰ ਲਏ ਗਏ ਹਨ। ਮੁਲਜ਼ਮ ਦੀ ਪਛਾਣ ਸਰਬਜੀਤ ਸਿੰਘ, ਵਾਸੀ ਮਸੀਤਾ ਵਾਲਾ, ਰਾਹ ਪਿੰਡ ਧੱਲੇਕੇ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਰਿਮਾਂਡ ਹਾਸਲ ਕੀਤਾ, ਜਿਸ ਤੋਂ ਬਾਅਦ ਅਗਲੇਰੀ ਕਾਰਵਾਈ ਜਾਰੀ ਹੈ।