Monsoon session of Parliament : ਸੰਸਦ ਦੇ ਮੌਨਸੂਨ ਸੈਸ਼ਨ ਦਾ ਆਗਾਜ਼, ਪਹਿਲੇ ਦਿਨ ਨਵੇਂ ਸੰਸਦ ਮੈਂਬਰਾਂ ਨੇ ਲਿਆ ਹਲਫ਼
Monsoon session of Parliament : ਸੰਸਦ ਦੇ ਮੌਨਸੂਨ ਸੈਸ਼ਨ ਦਾ ਆਗਾਜ਼,,, ਪਹਿਲੇ ਦਿਨ ਨਵੇਂ ਸੰਸਦ ਮੈਂਬਰਾਂ ਨੇ ਲਿਆ ਹਲਫ਼,,, ਜਾਪਾਨ ਦੇ ਸਾਬਕਾ PM ਸ਼ਿੰਜ਼ੋ ਆਬੇ ਨੂੰ ਸ਼ਰਧਾਂਜਲੀ,,, ਦੋਹਾਂ ਸਦਨਾਂ ਦੀ ਕਾਰਵਾਈ ਮੰਗਲਵਾਰ ਤੱਕ ਲਈ ਮੁਲਤਵੀ,,, ਸੰਸਦ ਦੇ ਦੋਹਾਂ ਸਦਨਾਂ ਚ ਜਾਪਾਨ ਦੇ ਸਾਬਕਾ ਪੀਐੱਮ ਸ਼ਿੰਜ਼ੋ ਆਬੇ ਨੂੰ ਸ਼ਰਧਾਂਜਲੀ ਦਿੱਤੀ ਗਈ...ਸਿੰਜ਼ੋ ਆਬੇ ਦਾ ਚੁਣਾਵੀਂ ਰੈਲੀ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ,,
ਸਿਮਰਨਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਗੁਰਮੇਲ ਸਿੰਘ ਨੂੰ ਫਸਵੇਂ ਮੁਕਾਬਲੇ ਵਿੱਚ 5822 ਵੋਟਾਂ ਨਾਲ ਹਰਾਇਆ ਹੈ....ਸਿਮਰਨਜੀਤ ਸਿੰਘ ਮਾਨ ਇਸ ਤੋਂ ਪਹਿਲਾਂ 1989 ਅਤੇ 1999 ਵਿਚ ਦੋ ਵਾਰ ਲੋਕ ਸਭਾ ਚੋਣਾਂ ਜਿੱਤ ਚੁੱਕੇ ਹਨ.. ਹੁਣ 23 ਸਾਲ ਬਾਅਦ ਸੰਗੂਰਰ ਦੀ ਜ਼ਿਮਨੀ ਚੋਣ ਜਿੱਤ ਸਿਮਰਨਜੀਤ ਸਿੰਘ ਮਾਨ ਤੀਜੀ ਵਾਰ ਭਾਰਤ ਦੀ ਲੋਕ ਸਭਾ ਵਿਚ ਦਾਖ਼ਲ ਹੋਣਗੇ....ਸੰਗਰੂਰ ਲੋਕ ਸਭਾ ਸੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਾਰਚ 2022 ਵਿਚ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਅਸਤੀਫ਼ਾ ਦੇਣ ਤੋਂ ਬਾਅਦ ਖਾਲੀ ਹੋਈ ਸੀ ਅਤੇ ਇਸ ਸੀਟ ਉੱਤੇ 23 ਜੂਨ ਨੂੰ ਵੋਟਾਂ ਪਈਆਂ ਸਨ