ਅਜ਼ਰਬੈਜਾਨ 'ਚ ਫੜੇ ਗਏ Sachin Bishnoi ਨੂੰ ਜਲਦ ਭਾਰਤ ਲਿਆਵੇਗੀ Punjab Police

Continues below advertisement

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਨੂੰ ਸੁਲਝਾਉਣ ਲਈ ਪੰਜਾਬ ਪੁਲਿਸ (Punjab Police) ਲਗਾਤਾਰ ਐਕਸ਼ਨ ਮੋਡ ਵਿੱਚ ਹੈ। ਹੁਣ ਵਿਦੇਸ਼ਾਂ ਵਿੱਚ ਵੀ ਇਸ ਸਬੰਧੀ ਕਾਰਵਾਈ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ਗੈਂਗਸਟਰ ਲਾਰੇਂਸ ਬਿਸ਼ਨੋਈ (Lawrence Bishnoi) ਦੇ ਭਾਂਜੇ ਸਚਿਨ ਬਿਸ਼ਨੋਈ (Sachin Bishnoi) ਨੂੰ ਅਜ਼ਰਬੈਜਾਨ ਤੋਂ ਫੜ ਕੇ ਹਿਰਾਸਤ 'ਚ ਲਿਆ ਗਿਆ ਹੈ। ਇਸ 'ਤੇ ਹੁਣ ਪੰਜਾਬ ਦੇ ਡੀਜੀਪੀ ਗੌਰਵ ਯਾਦਵ (Punjab DGP Gaurav Yadav)ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਸ ਨੇ ਕਿਹਾ ਕਿ ਅਸੀਂ ਉਸ ਨੂੰ ਜਲਦੀ ਹੀ ਭਾਰਤ ਲਿਆਵਾਂਗੇ। ਇੱਕ ਵੀਡੀਓ ਜਾਰੀ ਕਰਕੇ ਗੌਰਵ ਯਾਦਵ ਨੇ ਦੱਸਿਆ ਕਿ ਫੜਿਆ ਗਿਆ ਸਚਿਨ ਥਾਪਨ ਵਿਦੇਸ਼ ਵਿੱਚ ਬੈਠ ਕੇ ਸਭ ਕੁਝ ਸੰਭਾਲ ਰਿਹਾ ਸੀ। ਉਹ ਜਾਅਲੀ ਦਸਤਾਵੇਜ਼ ਬਣਾ ਕੇ ਵਿਦੇਸ਼ ਚਲਾ ਗਿਆ ਅਤੇ ਅਸੀਂ ਭਾਰਤ ਸਰਕਾਰ ਦੀ ਮਦਦ ਨਾਲ ਉਸ ਦਾ ਪਤਾ ਲਗਾਇਆ। ਕਾਨੂੰਨੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਸਾਨੂੰ ਉਮੀਦ ਹੈ ਕਿ ਉਸ ਨੂੰ ਜਲਦੀ ਹੀ ਭਾਰਤ ਲਿਆਂਦਾ ਜਾਵੇਗਾ।

Continues below advertisement

JOIN US ON

Telegram