MP Amritpal Singh Message From Jail | MP ਬਣਨ ਮਗਰੋਂ ਜੇਲ੍ਹ ਅੰਦਰੋਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ
MP Amritpal Singh Message From Jail | MP ਬਣਨ ਮਗਰੋਂ ਜੇਲ੍ਹ ਅੰਦਰੋਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ
#Khadoorsahib #MP #Amritpalsinghkhalsa #abplive
MP ਬਣਨ ਮਗਰੋਂ ਜੇਲ੍ਹ ਅੰਦਰੋਂ ਅੰਮ੍ਰਿਤਪਾਲ ਸਿੰਘ ਨੇ ਕਹੀ ਵੱਡੀ ਗੱਲ
ਸਾਥ ਦੇਣ ਵਾਲੇ ਲੋਕਾਂ ਦਾ ਕੀਤਾ ਸ਼ੁਕਰਾਨਾ
ਮਾਤਾ-ਪਿਤਾ ਨੇ ਕੀਤੀ ਅੰਮ੍ਰਿਤਪਾਲ ਨਾਲ ਮੁਲਾਕਾਤ
ਅੰਮ੍ਰਿਤਪਾਲ ਦੀ ਮਾਤਾ ਨੇ ਜੇਲ੍ਹ ਸਟਾਫ਼ ਨੂੰ ਵੰਡੀ ਮਿਠਾਈ
ਸਹੁੰ ਚੁੱਕਣ ਲਈ ਨਵੇਂ ਕੱਪੜੇ ਅਤੇ ਜੁੱਤੀਆਂ' ਦੇ ਕੇ ਆਏ ਮਾਪੇ
ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਜਿੱਤੇ ਅੰਮ੍ਰਿਤਪਾਲ ਸਿੰਘ ਦੀ ਪਹਿਲੀ ਪ੍ਰਤੀਕਿਰਿਆ ਆਈ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਨੇ ਸ਼ਨੀਵਾਰ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਜਿੱਤ ਤੋਂ ਬਹੁਤ ਖੁਸ਼ ਹਨ ਤੇ ਉਨ੍ਹਾਂ ਨੇ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਹੈ।
'ਵਾਰਿਸ ਪੰਜਾਬ ਦੇ' ਦੇ ਮੁਖੀ ਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ, ''ਅੰਮ੍ਰਿਤਪਾਲ ਬਹੁਤ ਖੁਸ਼ ਹੈ | ਅੰਮ੍ਰਿਤਪਾਲ ਨੇ ਪਰਿਵਾਰ ਨੂੰ ਸਹਿਯੋਗ ਦੇਣ ਵਾਲੀ ਸਾਰੀ ਸੰਗਤ ਦਾ ਧੰਨਵਾਦ ਕਰਨ ਲਈ ਕਿਹਾ ਹੈ।
ਦੱਸ ਦਈਏ ਕਿ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਚਾਚੇ ਸਮੇਤ ਖਾਲਿਸਤਾਨ ਪੱਖੀ ਜਥੇਬੰਦੀ ਦੇ 10 ਮੈਂਬਰ ਪਿਛਲੇ ਸਾਲ 19 ਮਾਰਚ ਤੋਂ ਜੇਲ੍ਹ ਵਿੱਚ ਹਨ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਦਾ ਹਵਾਈ ਅੱਡੇ ’ਤੇ ਸਵਾਗਤ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੇ ਕੀਤਾ, ਜੋ ਕਿ 5 ਜੂਨ ਤੋਂ ਇੱਥੇ ਮੌਜੂਦ ਹੈ।
ਉਥੇ ਹੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਜੇਲ੍ਹ ਸਟਾਫ਼ ਨੂੰ ਮਠਿਆਈਆਂ ਵੰਡੀਆਂ। ਤੇ ਦਸਿਆ ਕਿ ਉਹ ਆਪਣੇ ਪੁੱਤਰ ਲਈ ਨਵੇਂ ਕੱਪੜੇ ਅਤੇ ਜੁੱਤੀਆਂ ਲੈ ਕੇ ਆਈ ਸੀ, ਤਾਂ ਜੋ ਅੰਮ੍ਰਿਤਪਾਲ ਸਹੁੰ ਚੁੱਕਦੇ ਸਮੇਂ ਉਨ੍ਹਾਂ ਨੂੰ ਪਹਿਨ ਸਕੇ।
ਜ਼ਿਕਰ ਏ ਖਾਸ ਹੈ ਕਿ
ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ।