Murder in Punjab । ਕਾਂਸਟੇਬਲ ਮਨਦੀਪ ਨੇ ਬਹਾਦੁਰੀ ਨਾਲ ਕੀਤਾ ਸੀ ਗੈਂਗਸਟਰਾਂ ਦਾ ਮੁਕਾਬਲਾ
Continues below advertisement
Jalandhar News : ਜਲੰਧਰ ਦੇ ਹਲਕਾ ਨਕੋਦਰ 'ਚ 30 ਲੱਖ ਦੀ ਫਿਰੌਤੀ ਨਾ ਦੇਣ 'ਤੇ ਦੇਰ ਸ਼ਾਮ ਇਕ ਕੱਪੜਾ ਵਪਾਰੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਕਤਲ ਕਾਂਡ 'ਚ ਕੱਪੜਾ ਕਾਰੋਬਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਮੁਲਾਜ਼ਮ ਨੂੰ ਵੀ ਗੋਲੀ ਮਾਰੀ ਗਈ ਸੀ। ਹਾਲਾਂਕਿ ਗੋਲੀ ਲੱਗਣ ਕਾਰਨ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਨਕੋਦਰ ਤੋਂ ਜਲੰਧਰ ਰੈਫ਼ਰ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਕੱਪੜਾ ਕਾਰੋਬਾਰੀ ਭੁਪਿੰਦਰ ਸਿੰਘ ਉਰਫ਼ ਟਿੰਪੀ ਨੇ 30 ਲੱਖ ਰੁਪਏ ਫਿਰੌਤੀ ਮੰਗਣ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾਈ ਸੀ।
Continues below advertisement
Tags :
PunjabGovernment PunjabNews CMBhagwantMann PUNJABPOLICE PunjabCrime DGPGouravYadav Cmmannlive