ਮੁਸਲਿਮ ਸੰਗਠਨ ਨੇ ਲਿਆ ਵੱਡਾ ਫੈਸਲਾ, ਹੜ੍ਹ ਦੇ ਇਲਾਕੇ 'ਚ ਕਰਨਗੇ ਇਹ ਕੰਮ
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪੰਜਾਬ ਵਿੱਚ ਆਏ ਹੜ੍ਹਾਂ ਲਈ ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਇਨ੍ਹਾਂ ਦੀਆਂ ਗੈਰ ਜ਼ਿੰਮੇਵਾਰਾਨਾ ਨੀਤੀਆਂ ਕਾਰਨ ਸਰਹੱਦੀ ਸੂਬੇ ਦੇ ਲੋਕ ਦੁਖੀ ਹਨ। ਜ਼ਿਕਰਯੋਗ ਹੈ ਕਿ ਸ੍ਰੀ ਬਘੇਲ ਪੰਜਾਬ ਦੇ ਦੋ ਦਿਨਾ ਦੌਰੇ ’ਤੇ ਆਏ ਹਨ ਅਤੇ ਇਸ ਦੌਰਾਨ ਛੇ ਸਰਹੱਦੀ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤੇ ਹੜ ਪੀੜਤਾਂ ਨੂੰ ਮਿਲਣਗੇ। ਉਹ ਇਸ ਸਬੰਧੀ ਆਪਣੀ ਰਿਪੋਰਟ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਸੌਂਪਣਗੇ।ਵਾਸਤੇ ਰਾਹਤ ਸਮੱਗਰੀ ਦੀਆਂ ਗੱਡੀਆਂ ਨੂੰ ਹਰੀ ਝੰਡੀ ਦਿਖਾਉਂਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋਰ ਵੀ ਮਾੜੀ ਗੱਲ ਹੈ ਕਿ ਸਰਕਾਰ ਨੇ ਹੜ੍ਹਾਂ ਵਿੱਚ ਮਾਰੇ ਗਏ ਲੋਕਾਂ, ਪ੍ਰਭਾਵਿਤ ਹੋਏ ਲੋਕਾਂ, ਮਾਰੇ ਗਏ ਪਸ਼ੂਆਂ, ਫਸਲਾਂ ਦੇ ਹੋਏ ਨੁਕਸਾਨ ਅਤੇ ਹੋਰ ਨੁਕਸਾਨ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਉਨ੍ਹਾਂ ਸੂਬਾ ਅਤੇ ਕੇਂਦਰ ਸਰਕਾਰ ਦੋਵਾਂ ਨੂੰ ਸੰਵੇਦਨਹੀਣ ਆਖਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਚ ਹੜ੍ਹਾਂ ਕਾਰਨ ਸੂਬੇ ਵਿੱਚ ਮਾੜੀ ਸਥਿਤੀ ਅਤੇ ਲੋਕਾਂ ਦੀ ਮਾੜੀ ਸਥਿਤੀ ਬਾਰੇ ਹੁਣ ਤੱਕ ਇੱਕ ਸ਼ਬਦ ਵੀ ਨਹੀਂ ਬੋਲਿਆ ਹੈ। ਉਨ੍ਹਾਂ ਪੰਜਾਬ ਨੂੰ ਉਸ ਦੇ ਹਾਲ ’ਤੇ ਹੀ ਛੱਡ ਦਿੱਤਾ ਹੈ






















