ਨਵੇਂ ਅਕਾਲੀ ਦਲ ਦੀ ਭਰਤੀ ਮੁੰਹਿਮ ਦੀ ਅੱਜ ਹੋਏਗੀ ਸ਼ੁਰੂਆਤ

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਲੇ ਮਹੱਲੇ ਉੱਤੇ ਸਿੰਘ ਸਾਹਿਬ ਦੇ ਏਕਤਾ ਦੇ ਸੰਦੇਸ਼ ਉੱਤੇ ਧਿਆਨ ਦੇਣ ਤੇ ਇਕੱਠੇ ਹੋਣ ਉੱਤੇ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਉਹ ਪੰਜ ਮੈਂਬਰੀ ਕਮੇਟੀ ਸਮੇਤ ਸਾਰੇ ਮੈਂਬਰਾਂ ਨੂੰ ਅਪੀਲ ਕਰਦੇ ਹਨ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪੰਥਕ ਤਾਕਤਾਂ ਨੂੰ ਮਜ਼ਬੂਤ ਕਰਨ ਵਾਸਤੇ ਸਾਰੇ ਮਤਭੇਦ ਭੁਲਾ ਕੇ ਪੰਥ ਦੀ ਏਕਤਾ ਵਾਸਤੇ ਕੰਮ ਕਰਨ ਅਤੇ ਉਹਨਾਂ ਏਜੰਸੀਆਂ ਨੂੰ ਕਰਾਰੀ ਹਾਰ ਦੇਣ ਜੋ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਉਣ ਵਾਸਤੇ ਆਪਣੀ ਪੂਰੀ ਵਾਹ ਲਗਾ ਰਹੀਆਂ ਹਨ।ਨਵੇਂ ਅਕਾਲੀ ਦਲ ਦੀ ਭਰਤੀ ਮੁੰਹਿਮ ਦੀ ਅੱਜ ਹੋਏਗੀ ਸ਼ੁਰੂਆਤ

JOIN US ON

Telegram
Sponsored Links by Taboola