36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅੱਜ ਮੁੜ ਮੰਥਨ

Continues below advertisement

ਪੰਜਾਬ ਦੇ ਸਰਕਾਰੀ ਵਿਭਾਗਾਂ 'ਚ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਅੱਜ ਫਿਰ ਮੰਥਨ ਹੋਵੇਗਾ। ਵਿੱਤ ਮੰਤਰੀ ਦੀ ਅਗਵਾਈ 'ਚ ਬਣਾਈ ਗਈ ਸਬ-ਕਮੇਟੀ ਦੀ ਅੱਜ 6ਵੇਂ ਦੌਰ ਦੀ ਮੀਟਿੰਗ ਹੋਵੇਗੀ ਜਿਸ 'ਚ ਇਹਨਾਂ ਮੁਲਾਜ਼ਮਾਂ ਸੰਬੰਧੀ ਪ੍ਰਸਤਾਵ ਤਿਆਰ ਕੀਤਾ ਜਾਵੇਗਾ ਜੋ ਕਿ ਮੁੱਖ ਮੰਤਰੀ ਨੂੰ ਭੇਜਿਆ ਜਾਣਾ ਹੈ।

ਕੈਬਨਿਟ ਸਬ-ਕਮੇਟੀ ਨੇ ਆਪਣੀ ਮੀਟਿੰਗ ਦੌਰਾਨ ਛੇ ਵਿਭਾਗਾਂ ਵੱਲੋਂ ਆਪਣੇ ਕੱਚੇ ਮੁਲਾਜ਼ਮਾਂ ਦੀ ਸੂਚੀ ਅਤੇ ਸਬੰਧਤ ਕਰਮਚਾਰੀਆਂ ਦੀ ਸਥਿਤੀ ਬਾਰੇ ਤਿਆਰ ਕੀਤੀ ਗਈ । ਮੀਟਿੰਗ ਦੌਰਾਨ ਵਿਭਾਗ, ਸਥਾਨਕ ਸਰਕਾਰਾਂ, ਉਚੇਰੀ ਸਿੱਖਿਆ ਵਿਭਾਗ, ਸਿੱਖਿਆ ਵਿਭਾਗ ਅਤੇ ਮਾਲ ਵਿਭਾਗ ਤੋਂ ਪ੍ਰਾਪਤ ਅੰਕੜਿਆਂ 'ਤੇ ਚਰਚਾ ਕੀਤੀ ਗਈ। 

ਦਸ ਦਈਏ ਬੀਤੇ ਦਿਨ ਵਿੱਤ ਮੰਤਰੀ ਵੱਲੋਂ ਇੱਕ ਵਾਰ ਫਿਰ ਭਰੋਸਾ ਦਿਵਾਇਆ ਗਿਆ ਸੀ ਕਿ ਜਲਦ ਹੀ 36 ਹਜ਼ਾਰ ਦੇ ਕਰੀਬ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰ ਦਿੱਤਾ ਜਾਏਗਾ।

ਪਟਿਆਲਾ ਪਹੁੰਚੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਇਹ ਭਰੋਸਾ ਦਿੰਦੇ ਹੋਏ ਕਿਹਾ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਮੀਟਿੰਗਾਂ ਜਾਰੀ ਹਨ। ਜੋ ਲੋਕ ਇਸ ਪੱਕੇ ਹੋਣ ਦੀ ਕਸੌਟੀ 'ਤੇ ਖ਼ਰੇ ਉਤਰਨਗੇ ਉਨ੍ਹਾਂ ਨੂੰ ਪੱਕਾ ਕੀਤਾ ਜਾਏਗਾ। ਅਜਿਹੇ ਲੋਕਾਂ ਦੀ ਗਿਣਤੀ 36 ਹਜ਼ਾਰ ਮੁਲਾਜ਼ਮ ਪੱਕੇ ਕੀਤੇ ਜਾਣਗੇ। ਜ਼ਿਕਰਯੋਗ ਹੈ ਕਿ ਸੰਗਰੂਰ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਬੇਰੁਜ਼ਗਾਰਾਂ ਦੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

Continues below advertisement

JOIN US ON

Telegram